ਪੰਜਾਬ

punjab

ETV Bharat / state

ਮੀਂਹ ਕਾਰਨ ਮੁੜ ਫ਼ਸਲਾਂ ਹੋਈਆਂ ਖ਼ਰਾਬ, ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ

ਭਾਰੀ ਮੀਂਹ ਕਾਰਨ ਪਠਾਨਕੋਟ 'ਚ ਫ਼ਸਲਾਂ 'ਚ ਭਰਿਆ ਪਾਣੀ। ਖ਼ਰਾਬ ਹੋਈਆਂ ਫ਼ਸਲਾਂ ਲਈ ਕਿਸਾਨਾਂ ਨੇ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ।

ਫ਼ਸਲਾਂ 'ਚ ਭਰਿਆ ਪਾਣੀ

By

Published : Feb 22, 2019, 9:32 AM IST

ਪਠਾਨਕੋਟ: ਸ਼ਹਿਰ ਦੇ ਕਈ ਪੇਂਡੂ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਕਾਰਨ ਕਿਸਾਨਾਂ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ ਹੈ। ਇਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦਰਅਸਲ, ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਖੇਤਾਂ 'ਚ ਇੱਕ-ਇੱਕ ਫੁੱਟ ਤੱਕ ਪਾਣੀ ਭਰ ਗਿਆ ਹੈ ਜਿਸ ਦੇ ਚੱਲਦੇ ਕਣਕ ਤੇ ਸਬਜ਼ੀਆਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਤ ਹੋਈਆਂ ਹਨ।

ਮੀਂਹ ਕਰਾਨ ਫ਼ਸਲਾ ਹੋਈ ਖ਼ਰਾਬ
ਕਿਸਾਨਾਂ ਨੇ ਖ਼ਰਾਬ ਹੋਈ ਫ਼ਸਲ ਲਈ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ ਨਹੀਂ ਤਾਂ ਉਨ੍ਹਾਂ ਦੀ ਮਾਲੀ ਹਾਲਤ ਹੋਰ ਖ਼ਰਾਬ ਹੋ ਜਾਵੇਗੀ। ਦੂਜੇ ਪਾਸੇ ਹੀ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਕਿਸਾਨਾਂ ਨੂੰ ਛੇਤੀ ਹੀ ਪੈਲੀਆਂ 'ਚੋਂ ਪਾਣੀ ਕੱਢਣ ਦੀ ਸਲਾਹ ਦਿੱਤੀ ਹੈ। ਖੇਤੀਬਾੜੀ ਵਿਭਾਗ ਦੇ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਬਰਸਾਤ ਹੋ ਸਕਦੀ ਹੈ ਜਿਸ ਦਾ ਸਿੱਧਾ ਅਸਰ ਕਿਸਾਨਾਂ ਉੱਤੇ ਪਵੇਗਾ। ਉਨ੍ਹਾਂ ਕਿਹਾ ਕਿ ਪੈਲੀਆਂ ਵਿੱਚ ਪਾਣੀ ਰੁਕਣ ਕਾਰਨ ਕਣਕ ਦੀ ਫ਼ਸਲ ਦੇ ਪੱਤੇ ਪੀਲੇ ਪੈ ਗਏ ਹਨ ਜਿਸ ਕਾਰਨ ਝਾੜ ਵਿੱਚ ਕਮੀ ਆ ਸਕਦੀ ਹੈ।

ABOUT THE AUTHOR

...view details