ਪਠਾਨਕੋਟ: ਡੀਸੀ ਦਫ਼ਤਰ ਦੇ ਸਟਾਫ਼ ਨੇ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਕਲਮ ਛੋਡ ਹੜਤਾਲ ਕੀਤੀ। ਜਿਸਦੇ ਚੱਲਦੇ ਡੀਸੀ ਦਫ਼ਤਰ ਦਾ ਕੰਮ ਕਾਜ ਪੂਰੀ ਤਰ੍ਹਾਂ ਠੱਪ ਰਿਹਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਫ਼ਰੀ ਨੇ ਦੱਸਿਆ ਕਿ 4 ਤਰੀਕ ਨੂੰ ਸਾਰੇ ਜ਼ਿਲ੍ਹੇ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਕਲਮ ਛੋਡ ਹੜਤਾਲ ਕੀਤੀ ਗਈ ਸੀ। ਇਸ ਹੜਤਾਲ ਵਿੱਚ ਸਬ ਡਵੀਜ਼ਨ ਪਠਾਨਕੋਟ, ਸਬ ਡਵੀਜ਼ਨ ਧਾਰ, ਤਹਿਸੀਲ ਪਠਾਨਕੋਟ ਅਤੇ ਤਹਿਸੀਲ ਨਰੋੜ ਜੈਮਲ ਸਿੰਘ ਦੇ ਸਮੁੱਚੇ ਕਰਮਚਾਰੀਆਂ ਨੇ ਹਿੱਸਾ ਲਿਆ ਸੀ।
ਪਠਾਨਕੋਟ: ਡੀ.ਸੀ ਦਫ਼ਤਰ ਦੇ ਕਰਮਚਾਰੀਆਂ ਨੇ ਕੀਤੀ 'ਕਲਮ ਛੋੜ' ਹੜਤਾਲ
ਪਠਾਨਕੋਟ ਡੀ.ਸੀ ਦਫ਼ਤਰ ਦੇ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਕੀਤੀ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਤੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।
ਫ਼ੋਟੋ
ਪਰ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕੀ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮੁੜ ਹੜਤਾਲ ਕਰਨੀ ਪਈ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।