ਪੰਜਾਬ

punjab

ETV Bharat / state

ਪਠਾਨਕੋਟ 'ਚ ਡੀਸੀ ਨੇ ਚੋਣਾਂ ਨੂੰ ਲੈ ਕੇ ਕੀਤੀ ਪ੍ਰੈਸ ਕਾਨਫਰੰਸ - ਡਿਪਟੀ ਕਮਿਸ਼ਨਰ

ਪਠਾਨਕੋਟ 'ਚ ਡਿਪਟੀ ਕਮਿਸ਼ਨਰ ਰਾਮਵੀਰ ਨੇ ਪ੍ਰੈਸ ਕਾਨਫਰੰਸ ਕਰਕੇ ਜ਼ਿਲ੍ਹੇ 'ਚ ਵੋਟਰਾਂ ਤੇ ਖੇਤਰਾਂ ਬਾਰੇ ਜਾਣਕਾਰੀ ਦਿੱਤੀ।

ਪ੍ਰੈਸ ਕਾਨਫਰੰਸ

By

Published : Mar 14, 2019, 11:21 AM IST

ਪਠਾਨਕੋਟ: ਚੋਣ ਜ਼ਾਬਤਾ ਲੱਗਦਿਆਂ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀਆਂ ਸ਼ੁਰੂ ਕਰ ਦਿੱਤੀ ਗਈਆਂ ਹਨ। ਇਸ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਜ਼ਿਲ੍ਹੇ 'ਚ 4,85,221 ਵੋਟਰ ਹਨ, ਜਿਨ੍ਹਾਂ 'ਚੋਂ 7016 ਸਰਵਿਸ ਵੋਟਰ ਹਨ ਅਤੇ 9700 ਯੁਵਾ ਵੋਟਰ ਹਨ। ਇਸ ਗੱਲ ਦੀ ਜਾਣਕਾਰੀ ਡੀ.ਸੀ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਠਾਨਕੋਟ ਦੇ 3 ਵਿਧਾਨ ਸਭਾ ਖੇਤਰ ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ 4,85,221 ਵੋਟਰ ਹਨ ਜਿਨ੍ਹਾਂ 'ਚ 7016 ਸਰਵਿਸ ਵੋਟਰ ਹਨ ਅਤੇ 9700 ਯੁਵਾ ਵੋਟਰ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 574 ਪੋਲਿੰਗ ਸਟੇਸ਼ਨ ਬਣਾਏ ਗਏ ਜਿਨ੍ਹਾਂ 'ਚੋਂ 159 ਸੰਵੇਦਨਸ਼ੀਲ ਅਤੇ 53 ਅਤਿ ਸੰਵੇਦਨਸ਼ੀਲ ਪੋਲਿੰਗ ਬੂਥ ਹਨ। ਡੀਸੀ ਰਾਮਵੀਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਵੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਹੋਇਆਂ ਨਵੇਂ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ।

ABOUT THE AUTHOR

...view details