ਚੰਡੀਗੜ੍ਹ:2022 ਵਿਧਾਨਸਭਾ ਚੋਣਾਂ ( Assembly Election 2022) ਨੂੰ ਲੈ ਕੇ ਹਰ ਇੱਕ ਪਾਰਟੀ ਸਰਗਰਮ ਹੈ। ਚੋਣਾਂ ਨੂੰ ਲੈ ਕੇ ਪਾਰਟੀਆਂ ਵੱਲੋਂ ਪ੍ਰਚਾਰ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (delhi cm arvind kejriwal) ਵੱਲੋਂ ਮੁੜ ਤੋਂ ਪੰਜਾਬ ਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਮੁੜ ਤੋਂ ਦਿੱਲੀ ਆਉਣ ਦੀ ਤਿਆਰੀ ਕਰ ਰਹੇ ਹਨ। ਜੀ ਹਾਂ 2 ਦਸੰਬਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਠਾਨਕੋਟ ਚ ਤਿਰੰਗਾ ਯਾਤਰਾ (arvind kejriwal to hold tiranga yatra) ਕਰਨਗੇ। ਇਸ ਤਿਰੰਗਾ ਯਾਤਰਾ ’ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਵੀ ਸ਼ਾਮਲ ਹੋਣਗੇ।
ਇਹ ਵੀ ਪੜੋ:ਸੀਐੱਮ ਚੰਨੀ ਨੇ ਪੀਐੱਮ ਨੂੰ ਲਿਖਿਆ ਪੱਤਰ, ਕਿਸਾਨੀ ਕਰਜ਼ਿਆਂ ਨੂੰ ਲੈ ਕੇ ਕੀਤੀ ਇਹ ਅਪੀਲ
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਆਪਣੇ ਪੰਜਾਬ ਦੌਰੇ ਦੌਰਾਨ ਆਟੋ ਡਰਾਈਵਰਾਂ ਅਤੇ ਟਰੱਕ ਯੂਨੀਅਨਾਂ ਦੇ ਨਾਲ ਮੁਲਾਕਾਤ ਕੀਤੀ ਗਈ ਸੀ। ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਮਸਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਮਹਿਲਾਵਾਂ ਨੂੰ 1000 ਰੁਪਏ ਦਾ ਭੱਤਾ ਦੇਣ ਦਾ ਵੀ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਆਪਣੇ ਪੰਜਾਬ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਅਧਿਆਪਕਾਂ ਦੇ ਪ੍ਰਦਰਸ਼ਨ ਚ ਵੀ ਸ਼ਾਮਲ ਹੋਏ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਕਾਰਗੁਜਾਰੀਆਂ ਨੂੰ ਲੈ ਕੇ ਘੇਰਿਆ ਸੀ।
ਕਾਬਿਲੇਗੌਰ ਹੈ ਕਿ ਵਿਧਾਨਸਬਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਪੰਜਾਬ ਦਾ ਦੌਰਾ ਕਰ ਕੇ ਲੋਕਾਂ ’ਚ ਨਵੀਂ ਲਹਿਰ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰੀਹ ਹੈ। ‘ਆਪ’ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਨਿਸ਼ਾਨਾ ਬਣਾ ਰਹੀ ਹੈ। ਪੰਜਾਬ ਵਿਚ ‘ਦਿੱਲੀ ਮਾਡਲ’ ਦਾ ਵੀ ਵੱਡੇ ਪੱਧਰ ’ਤੇ ਪ੍ਰਚਾਰਿਆ ਜਾ ਰਿਹਾ ਹੈ। ਦਿੱਲੀ ਵਾਂਗ ਪੰਜਾਬ ਵਿਚ ਵੀ ਮੁਹੱਲਾ ਕਲੀਨਿਕ ਖੋਲ੍ਹਣ ਦੇ ਲੋਕਾਂ ਨਾਲ ਵਾਅਦੇ ਕੀਤੇ ਜਾ ਰਹੇ ਹਨ।