ਪੰਜਾਬ

punjab

ETV Bharat / state

DGP Punjab visit Pathankot: ਡੀਜੀਪੀ ਗੌਰਵ ਯਾਦਵ ਵਲੋਂ ਪਠਾਨਕੋਟ 'ਚ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ - members of Village Defense Committees

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪਠਾਨਕੋਟ ਹਲਕੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬੀਐਸਐਫ਼ ਦੀ ਮਦਦ ਨਾਲ ਸਰਹੱਦ ਪਾਰ ਤੋਂ ਹੋ ਰਹੀ ਨਸ਼ੇ ਦੀ ਸਪਲਾਈ ਨੂੰ ਕਾਫ਼ੀ ਹੱਦ ਤੱਕ ਖ਼ਤਮ ਕਰ ਦਿੱਤਾ ਗਿਆ ਹੈ। (DGP Punjab visit Pathankot)

DGP Punjab
DGP Punjab

By ETV Bharat Punjabi Team

Published : Sep 5, 2023, 7:07 PM IST

DGP ਵਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ

ਪਠਾਨਕੋਟ: ਪੰਜਾਬ ਪੁਲਿਸ ਵਲੋਂ ਨਸ਼ੇ 'ਤੇ ਠੱਲ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਨਸ਼ਾ ਅਤੇ ਤਸਕਰਾਂ ਨੂੰ ਜਿਥੇ ਪੁਲਿਸ ਵਲੋਂ ਕਾਬੂ ਕੀਤਾ ਜਾ ਰਿਹਾ ਹੈ ਤਾਂ ਉਥੇ ਹੀ ਨਸ਼ਾ ਤਸਕਰਾਂ ਦੀ ਜਾਇਦਾਦਾਂ ਨੂੰ ਵੀ ਜ਼ਬਤ ਕਰਕੇ ਪੁਲਿਸ ਨਿਲਾਮ ਕਰ ਰਹੀ ਹੈ। ਇਸ ਦੇ ਚੱਲਦੇ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਪਠਾਨਕੋਟ ਹਲਕੇ ਦਾ ਦੌਰਾ (DGP Punjab visit Pathankot) ਕੀਤਾ ਗਿਆ, ਜਿਥੇ ਡੀਜੀਪੀ ਵਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।

ਕੌਮਾਂਤਰੀ ਸਰਹੱਦ 'ਤੇ ਤੋੜੀ ਨਸ਼ੇ ਦੀ ਚੈਨ: ਇਸ ਮੌਕੇ ਬੋਲਦਿਆਂ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਵਲੋਂ ਨਸ਼ੇ ਦੇ ਖਾਤਮੇ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਕੌਮਾਂਤਰੀ ਸਰਹੱਦ ਤੋਂ ਕਾਫ਼ੀ ਹੱਦ ਤੱਕ ਨਸ਼ੇ ਦੀ ਚੇਨ ਨੂੰ ਤੋੜ ਦਿੱਤਾ ਗਿਆ ਹੈ। ਡੀਜੀਪੀ ਪੰਜਾਬ ਨੇ ਦੱਸਿਆ ਕਿ ਸੂਬੇ 'ਚ ਵੀ ਪੁਲਿਸ ਵਲੋਂ ਮੁਹਿੰਮ ਚਲਾਈ ਜਾ ਰਹੀ ਹੈ। ਜਿਸ 'ਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।

ਤਸਕਰਾਂ ਦੀਆਂ ਜਾਇਦਾਦਾਂ ਕਰ ਰਹੇ ਜ਼ਬਤ:ਇਸ ਦੇ ਨਾਲ ਹੀ ਡੀਜੀਪੀ ਨੇ ਦੱਸਿਆ ਕਿ ਜਿਥੇ ਪੁਲਿਸ ਜਾਗਰੂਕਤਾ ਰੈਲੀ ਕੱਢ ਰਹੀ ਹੈ, ਉਥੇ ਹੀ ਨਸ਼ੇ ਦੇ ਵਪਾਰੀ ਬਣੀਆਂ ਵੱਡੀਆਂ ਮੱਛੀਆਂ 'ਤੇ ਵੀ ਸ਼ਿਕੰਜਾ ਕੱਸ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਕਈ ਨਸ਼ਾ ਤਸਕਰਾਂ ਨੂੰ ਫੜਿਆ ਜਾ ਚੁੱਕਿਆ ਹੈ ਅਤੇ ਨਾਲ ਹੀ ਉਨ੍ਹਾਂ ਦੀਆਂ ਜ਼ਮੀਨਾਂ ਤੇ ਜਾਇਦਾਦਾਂ ਜ਼ਬਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਜਾਇਦਾਦਾਂ ਦੀ ਨਿਲਾਮੀ ਕਰਕੇ ਸਰਕਾਰੀ ਖ਼ਜ਼ਾਨੇ 'ਚ ਪੈਸੇ ਪਾਏ ਜਾ ਸਕਣ।

ਵਿਲੇਜ ਡਿਫੈਂਸ ਕਮੇਟੀ ਕਰ ਰਹੀ ਮਦਦ: ਡੀਜੀਪੀ ਪੰਜਾਬ ਨੇ ਦੱਸਿਆ ਕਿ ਉਨ੍ਹਾਂ ਵਲੋਂ ਵਿਲੇਜ ਡਿਫੈਂਸ ਕਮੇਟੀਆਂ(Village Defense Committee) ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕਮੇਟੀਆਂ ਨੂੰ ਬਣਾਉਣ ਦਾ ਮਕਸਦ ਹੀ ਕੌਮਾਂਤਰੀ ਪੱਧਰ ਤੋਂ ਨਸ਼ਾ ਤਸਕਰੀ ਨੂੰ ਰੋਕਣ 'ਚ ਮਦਦ ਕਰਨਾ ਹੈ ਤੇ ਇੰਨ੍ਹਾਂ ਕਮੇਟੀਆਂ ਵਲੋਂ ਬਾਖੂਬੀ ਕੰਮ ਕੀਤਾ ਜਾ ਰਿਹਾ ਹੈ। ਡੀਜੀਪੀ ਨੇ ਦੱਸਿਆ ਕਿ ਇੰਨ੍ਹਾਂ ਕਮੇਟੀਆਂ ਵਲੋਂ ਹੜ੍ਹਾਂ ਦੌਰਾਨ ਵੀ ਲੋਕਾਂ ਦੀ ਮਦਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕਮੇਟੀ ਦੇ ਮੈਂਬਰਾਂ ਵਲੋਂ ਡਰੋਨ ਸਬੰਧੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ ਤਾਂ ਜੋ ਨਸ਼ੇ ਦੀ ਚੈਨ ਨੂੰ ਰੋਕਿਆ ਜਾ ਸਕੇ।

ਆਮ ਲੋਕਾਂ ਤੋਂ ਵੀ ਸਾਥ ਦੀ ਅਪੀਲ: ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਨਸ਼ੇ ਦੀ ਚੈਨ ਨੂੰ ਤੋੜਨ ਲਈ ਪੁਲਿਸ ਦਾ ਸਾਥ ਦਿੱਤਾ ਜਾਵੇ ਤੇ ਗਲੀ ਮੁਹੱਲਿਆਂ 'ਚ ਵਿਕ ਰਹੇ ਨਸ਼ੇ ਦੀ ਵੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਨਸ਼ਾ ਤਸਕਰਾਂ ਨੂੰ ਫੜ ਕੇ ਕਾਬੂ ਕੀਤਾ ਜਾ ਸਕੇ। ਉਨ੍ਹਾਂ ਨਾਲ ਹੀ ਦੱਸਿਆ ਕਿ ਨਸ਼ੇ ਦੀ ਗ੍ਰਿਫ਼ਤ 'ਚ ਆਏ ਨੌਜਵਾਨਾਂ ਨੂੰ ਇਸ ਦਲਦਲ ਤੋਂ ਬਾਹਰ ਕੱਢਣ ਲਈ ਪ੍ਰੋਗਰਾਮ ਕਰਨ ਦੀ ਲੋੜ ਹੈ, ਜਿਸ 'ਚ ਲੋਕ ਪੁਲਿਸ ਦਾ ਸਾਥ ਦੇ ਸਕਦੇ ਹਨ।

ABOUT THE AUTHOR

...view details