ਪਠਾਨਕੋਟ : ਸਥਾਨਕ ਇਕ ਹੋਟਲ ਚ ਧਾਰੀਵਾਲ ਦੇ ਰਹਿਣ ਵਾਲੇ ਇੱਕ ਸ਼ਖ਼ਸ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਮ੍ਰਿਤਕ ਸ਼ਰਾਬ ਠੇਕੇਦਾਰ ਕੋਲ ਅਕਾਊਂਟਸ ਦਾ ਕੰਮ ਕੰਮ ਕਰਦਾ ਸੀ । ਪਰਿਵਾਰ ਵਾਲਿਆਂ ਦਾ ਇਲਜ਼ਾਮ ਹੈ ਕਿ ਸ਼ਰਾਬ ਠੇਕੇਦਾਰ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਜਿਸ ਕਰ ਕ੍ਰਿ ਉਸ ਨੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਨੇ ਪੁਲਿਸ ਅੱਗੇ ਇਨਸਾਫ਼ ਦੀ ਗੁਹਾਰ ਲਾਈ ਹੈ।
ਸ਼ਰਾਬ ਠੇਕੇਦਾਰ 'ਤੇ ਮਰਨ ਲਈ ਮਜਬੂਰ ਕਰਨ ਦੇ ਇਲਜ਼ਾਮ
ਪਠਾਨਕੋਟ ਬੱਸ ਸਟੈਂਡ ਦੇ ਲਾਗੇ ਬਣੇ ਇੱਕ ਹੋਟਲ ਦੇ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਸ਼ਖ਼ਸ ਜੋ ਕਿ ਧਾਰੀਵਾਲ ਦਾ ਰਹਿਣ ਵਾਲਾ ਸੀ ਅਤੇ ਇਸ ਹੋਟਲ ਦੇ ਵਿੱਚ ਠਹਿਰਿਆ ਹੋਇਆ ਸੀ ਜਿਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਮੌਕੇ ਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਖੁਲਾਸਾ ਕੀਤਾ ਕਿ ਮ੍ਰਿਤਕ ਇਕ ਸ਼ਰਾਬ ਠੇਕੇਦਾਰ ਕੋਲ ਕੰਮ ਕਰਦਾ ਸੀ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ। ਜਿਸ ਤੋਂ ਦੁਖੀ ਹੋ ਕੇ ਇਸ ਨੇ ਆਤਮ ਹੱਤਿਆ ਕਰ ਲਈ।