ਪਠਾਨਕੋਟ: ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ ਲਗਾਏ ਗਏ ਹਨ। ਇਸ ਤੋਂ ਬਾਅਦ ਡੀ.ਆਈ.ਜੀ. ਬਾਰਡਰ ਰੇਂਜ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਪਿੰਡ ਪੱਧਰੀ ਰੱਖਿਆ ਕਮੇਟੀ ਨਾਲ ਮੀਟਿੰਗ ਕਰਦੇ ਹੋਏ ਡੀ.ਆਈ.ਜੀ. ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਹੈ ਕਿ ਡਰੋਨ ਸਬੰਧੀ ਪਹਿਲੀ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਲਾਗੂ ਕਰਨਾ ਸਰਹੱਦੀ ਖੇਤਰ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਹੈ।
ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ:ਪਠਾਨਕੋਟ 'ਚ ਡੀ.ਆਈ.ਜੀ ਬਾਰਡਰ ਰੇਂਜ ਵੱਲੋਂ ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ ਲਾਗੂ ਕਰਵਾ ਦਿੱਤਾ ਗਿਆ ਹੈ। ਗ੍ਰਾਮ ਪੱਧਰੀ ਰੱਖਿਆ ਕਮੇਟੀ ਨਾਲ ਹੋਈ ਮੀਟਿੰਗ ਵਿੱਚ ਬਾਰਡਰ ਏਰੀਏ ਦੇ ਸਮੂਹ ਪਿੰਡ ਵਾਸੀਆਂ ਨੇ ਹਿੱਸਾ ਲਿਆ। ਡੀ.ਆਈ.ਜੀ ਨੇ ਬਾਰਡਰ ਏਰੀਏ ਦੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਡੀਆਈਜੀ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਨੂੰ ਨਾਪਾਕ ਡਰੋਨਾਂ ਤੋਂ ਬਚਾਉਣ ਲਈ ਹਾਈਟੈੱਕ ਸਿਸਟਮ ਪੰਜਾਬ ਸਰਕਾਰ ਵੱਲੋਂ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਇਨ੍ਹਾਂ ਡਰੋਨ ਗਤੀਵਿਧੀਆਂ ਉੱਤੇ ਆਮ ਲੋਕਾਂ ਦੇ ਸਹਿਯੋਗ ਤੋਂ ਬਗੈਰ ਕਾਬੂ ਨਹੀਂ ਕੀਤਾ ਜਾ ਸਕਦਾ। ਲੋਕਾਂ ਨੇ ਡੀ.ਆਈ.ਜੀ ਨੂੰ ਭਰੋਸਾ ਦਿੱਤਾ ਕਿ ਕੋਈ ਵੀ ਸ਼ੱਕੀ ਵਿਅਕਤੀ ਨਹੀਂ ਲੰਘ ਸਕਦਾ ਆਪਣੇ ਇਲਾਕੇ ਰਾਹੀਂ ਅਤੇ ਜੇਕਰ ਉਹ ਕੋਈ ਸ਼ੱਕੀ ਗਤੀਵਿਧੀ ਦੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨਗੇ।