ਪਠਾਨਕੋਟ: ਆਪ ਪਾਰਟੀ ਦੇ ਵਰਕਰਾਂ ਨੇ ਵਜੀਫ਼ਾ ਘੁਟਾਲੇ ਨੂੰ ਲੈ ਕੇ ਪਠਾਨਕੋਟ ਦੇ ਡੀਸੀ ਦਫ਼ਤਰ ਦੇ ਬਾਹਰ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਆਪ ਆਗੂ ਨੇ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਨੂੰ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ।
ਆਪ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਯੂਨੀਟ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਪੂਰੇ ਪੰਜਾਬ ਵਿੱਚ ਲੜੀ ਵਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵਿਰੁੱਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੇ ਐਸ.ਸੀ, ਬੀ.ਸੀ ਵਿਦਿਆਰਥੀਆਂ ਦੇ ਵਜੀਫ਼ੇ ਵਿੱਚ 64 ਕਰੋੜ ਰੁਪਏ ਤੋਂ ਵੱਧ ਦਾ ਘੁਟਾਲਾ ਕੀਤਾ ਹੈ। ਜੋ ਕਿ ਗਰੀਬ ਬੱਚਿਆ ਦਾ ਪੈਸਾ ਸੀ।