ਪਠਾਨਕੋਟ : ਲੋਕ ਸਭਾ ਚੋਣਾਂ ਨੂੰ ਸਹੀ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਏ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟ ਜਾਗਰੂਕਤਾ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਰਾਹੀਂ ਨੌਜਵਾਨਾਂ ਅਤੇ ਲੋਕਾਂ ਨੂੰ ਆਪਣੇ ਵੋਟਿੰਗ ਦੇ ਹੱਕ ਦਾ ਸਹੀ ਇਸਤੇਮਾਲ ਕੀਤੇ ਜਾਣ ਲਈ ਪ੍ਰੇਰਤ ਕਰਨਾ ਸੀ।
ਪਠਾਨਕੋਟ 'ਚ ਕੱਢੀ ਗਈ ਚੋਣ ਜਾਗਰੂਕਤਾ ਰੈਲੀ - Election Awareness Really
ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਦੇ ਨਾਲ ਮੁਕੰਮਲ ਕਰਵਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਲਈ ਪਠਾਨਕੋਟ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਮੰਤਵ ਲੋਕਾਂ ਅਤੇ ਨੌਜਵਾਨਾਂ ਨੂੰ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰਨਾ ਸੀ।
ਇਸ ਬਾਰੇ ਜ਼ਿਲ੍ਹਾ ਨੋਡਲ ਅਧਿਕਾਰੀ ਨਰੇਸ਼ ਮਹਾਜਨ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ। ਇਹ ਰੈਲੀ ਦੇ ਵਿੱਚ ਕਾਲਜ ਦੇ ਵਿਦਿਆਰਥੀਆਂ ਸਮੇਤ ਕਈ ਨੌਜਵਾਨਾਂ ਨੇ ਹਿੱਸਾ ਲਿਆ। ਇਹ ਰੈਲੀ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਮੁੜ ਕਾਲਜ ਵਿੱਚ ਆ ਕੇ ਸਮਾਪਤ ਹੋਈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਨੋਡਲ ਅਫ਼ਸਰ ਨਰੇਸ਼ ਮਹਾਜਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਦੇ ਨਾਲ ਮੁਕੰਮਲ ਕਰਵਾਉਣ ਲਈ ਚੋਣ ਆਯੋਗ ਦਾ ਸਾਥ ਦੇਣਗੇ। ਲੋਕਾਂ ਨੂੰ ਜਾਗਰੂਕ ਕਰਨ ਨਾਲ ਚੋਣਾਂ ਨੂੰ ਸਹੀ ਢੰਗ ਨਾਲ ਮੁਕਮਲ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਪਹਿਲੀ ਵਾਰ ਵੋਟ ਦੇਣ ਵਾਲੇ ਨੌਜਵਾਨਾਂ ਨੂੰ ਉਨ੍ਹਾਂ ਦੇ ਹੱਕ ਬਾਰੇ ਜਾਗਰੂਕ ਅਤੇ ਪ੍ਰੇਰਤ ਕਰਨਾ ਬੇਹਦ ਜ਼ਰੂਰੀ ਹੈ।