ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਤੋਂ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹਨ। ਇਸ ਵਾਰ ਸੁਰਖੀਆਂ ਦਾ ਕਾਰਣ ਕੋਈ ਬਿਆਨ ਜਾਂ ਕਾਰਵਾਈ ਨਹੀਂ ਸਗੋਂ ਜੋਗਿੰਦਰਪਾਲ ਭੋਆ ਦੀ ਗ੍ਰਿਫ਼ਤਾਰੀ ਹੈ। ਦਰਅਸਲ ਥਾਣਾ ਤਾਰਾਗੜ੍ਹ ਦੀ ਪੁਲਿਸ ਨੇ ਜੋਗਿੰਦਰਪਾਲ ਭੋਆ ਨੂੰ ਨਜਾਇਜ਼ ਮਾਈਨਿੰਗ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਕਰਨ ਮਗਰੋਂ ਗ੍ਰਿਫ਼ਤਾਰ ਕੀਤਾ ਹੈ।
ਨਜਾਇਜ਼ ਮਾਈਨਿੰਗ ਦਾ ਮਾਮਲਾ:ਦੱਸ ਦਈਏ ਜੋਗਿੰਦਰਪਾਲ ਭੋਆ ਦਾ ਨਾਂਅ ਕਰੈਸ਼ਰ ਇੰਡਸਟਰੀ ਦੇ ਨਾਲ ਜੁੜੇ ਹੋਣ ਦੇ ਕਾਰਨ ਕਈ ਵਾਰ ਉਨ੍ਹਾਂ ਉੱਤੇ ਨਜਾਇਜ਼ ਮਾਈਨਿੰਗ ਅਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲੱਗਦੇ ਰਹੇ ਹਨ। ਹੁਣ ਪਠਾਨਕੋਟ ਦੇ ਵਿੱਚ ਪੈਂਦੇ ਥਾਣਾ ਤਾਰਾਗੜ੍ਹ ਦੀ ਪੁਲਿਸ ਵੱਲੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਉਨਾਂ ਦੇ ਇੱਕ ਸਾਥੀ ਉੱਤੇ ਨਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਿਸ ਨੂੰ ਲੈ ਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਸਾਥੀ ਸਮੇਤ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।
ਸਾਬਕਾ ਵਿਧਾਇਕ ਜੋਗਿੰਦਰਪਾਲ ਭੋਆ ਗ੍ਰਿਫ਼ਤਾਰ, ਨਜਾਇਜ਼ ਮਾਈਨਿੰਗ ਦੇ ਇਲਜ਼ਾਮਾਂ ਤਹਿਤ ਹੋਈ ਕਾਰਵਾਈ
Ex MLA Joginder Pal Bhoa arrested: ਪਠਾਨਕੋਟ ਦੇ ਹਲਕਾ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਨਜਾਇਜ਼ ਮਾਈਨਿੰਗ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਇਲਜ਼ਾਮਾਂ ਹੇਠ ਮਾਈਨਿੰਗ ਵਿਭਾਗ ਅਤੇ ਪੁਲਿਸ ਨੇ ਸਾਂਝੀ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤਾ ਹੈ।
Published : Dec 30, 2023, 7:01 AM IST
ਮੌਕੇ ਤੋਂ ਮਸ਼ੀਨਰੀ ਵੀ ਕੀਤੀ ਗਈ ਜ਼ਬਤ: ਇਸ ਦੇ ਨਾਲ ਹੀ ਪੁਲਿਸ ਨੇ ਇੱਕ ਪੋਕਲੈਂਡ ਮਸ਼ੀਨ ਅਤੇ ਇੱਕ ਟਿੱਪਰ ਵੀ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਦਾ ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ, ਇਸ ਤੋਂ ਬਾਅਦ ਦੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਇਹੀ ਨਹੀਂ ਜਦੋਂ ਪੁਲਿਸ ਪ੍ਰਸ਼ਾਸਨ ਨੂੰ ਨਾਜਾਇਜ਼ ਮਾਈਨਿੰਗ ਦੀ ਸੂਚਨਾ ਮਿਲੀ ਅਤੇ ਜਦੋਂ ਪੁਲਿਸ ਅਤੇ ਮਾਈਨਿੰਗ ਵਿਭਾਗ ਨੇ ਦੱਸੀ ਗਈ ਥਾਂ ਉੱਤੇ ਰੇਡ ਕੀਤੀ ਤਾਂ ਪੁਲਿਸ ਦੇ ਨਾਲ ਬਦਸਲੂਕੀ ਵੀ ਕੀਤੀ ਗਈ ਅਤੇ ਸਾਬਕਾ ਵਿਧਾਇਕ ਨੇ ਸਰਕਾਰੀ ਕੰਮ ਵਿੱਚ ਵਿਘਨ ਵੀ ਪਾਇਆ।
- ਕਪੂਰਥਲਾ ਰਿਆਸਤ ਦੀ ਮਹਾਰਾਣੀ ਗੀਤਾ ਦੇਵੀ ਦਾ ਦਿਹਾਂਤ, ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਲਏ ਆਖਰੀ ਸਾਹ
- ਬਰਨਾਲਾ 'ਚ ਨਬਾਲਿਗ ਕੁੜੀ ਨਾਲ ਗੁਆਂਢੀ ਨੇ ਕੀਤਾ ਜਬਰ ਜਨਾਹ, ਪੁਲਿਸ ਨੇ ਕੀਤਾ ਮਾਮਲਾ ਦਰਜ
- ਤਰਨ ਤਾਰਨ 'ਚ ਸਰਹੱਦੀ ਖੇਤਰ ਨੇੜਿਓਂ ਇੱਕ ਹੋਰ ਨਾਪਾਕ ਡਰੋਨ ਬਰਾਮਦ, ਬੀਐੱਸਐੱਫ ਅਤੇ ਪੁਲਿਸ ਦੇ ਸਾਂਝੇ ਸਰਚ ਓਪਰੇਸ਼ਨ ਦੌਰਾਨ ਹੋਈ ਬਰਾਮਦਗੀ
ਸਾਬਕਾ ਵਿਧਾਇਕ ਨੇ ਮੀਡੀਆ ਤੋਂ ਬਣਾਈ ਦੂਰੀ: ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਪਠਾਣਕੋਟ ਨੇ ਦੱਸਿਆ ਕਿ ਪੁਲਿਸ ਨਾਲ ਬਦਸਲੂਕੀ ਕਰਨ ਅਤੇ ਨਜਾਇਜ ਮਾਈਨਿੰਗ ਨੂੰ ਲੈਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਉੱਤੇ ਮਾਮਲਾ ਦਰਜ ਕਰਕੇ ਉਸ ਨੂੰ ਸਾਥੀ ਸਮੇਤ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਤੋਂ ਇਲਵਾ ਜੋਗਿੰਦਰਪਾਲ ਭੋਆ ਨੇ ਗ੍ਰਿਫ਼ਤਾਰੀ ਮਗਰੋਂ ਕਿਹਾ ਕਿ ਫਿਲਹਾਲ ਉਹ ਕੋਈ ਬਿਆਨ ਜਨਤਕ ਨਹੀਂ ਕਰਨਾ ਚਾਹੁੰਦੇ ਪਰ ਜ਼ਮਾਨਤ ਮਗਰੋਂ ਉਹ ਸਾਰੀ ਸੱਚਾਈ ਲੋਕਾਂ ਦੇ ਸਾਹਮਣੇ ਰੱਖਣਗੇ।