ਪਠਾਨਕੋਟ 'ਚ ਸਾਬਕਾ ਫ਼ੌਜੀਆਂ ਨੇ ਪਾਕਿ ਦਾ ਸਾੜਿਆ ਪੁਤਲਾ - pulwama attack
ਪਠਾਨਕੋਟ: ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਪਠਾਨਕੋਟ ਦੇ ਸਾਬਕਾ ਫ਼ੌਜੀਆਂ ਨੇ ਪਾਕਿਸਤਾਨ ਦਾ ਪੁਤਲਾ ਸਾੜਿਆ। ਗੁੱਸਾ ਜ਼ਾਹਰ ਕਰਦਿਆਂ ਫ਼ੌਜੀਆਂ ਨੇ 'ਪਾਕਿਸਤਾਨ ਮੁਰਦਾਬਾਦ' ਦੇ ਨਾਅਰੇ ਵੀ ਲਗਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਂਡਲ ਮਾਰਚ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਸਾਬਕਾ ਫ਼ੌਜੀਆਂ ਨੇ ਪਾਕਿ ਦਾ ਸਾੜਿਆ ਪੁਤਲਾ
ਰਿਟਾਇਰਡ ਬ੍ਰਿਗੇਡੀਅਰ ਪ੍ਰਹਿਲਾਦ ਸਿੰਘ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ 'ਤੇ ਰਾਜਨੀਤੀ ਛੱਡ ਅੱਤਵਾਦੀਆਂ ਵਿਰੁੱਧ ਕੋਈ ਵੱਡੀ ਕਾਰਵਾਈ ਕਰਨੀ ਚਾਹੀਦੀ ਹੈ।ਸਾਬਕਾ ਫ਼ੌਜੀਆਂ ਨੇ ਕਸ਼ਮੀਰ ਵਿੱਚ ਅੱਤਵਾਦੀਆਂ ਨੂੰ ਪਨਾਹ ਦੇਣ ਵਾਲਿਆਂ 'ਤੇ ਵੱਡੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਪਨਾਹ ਦੇਣ ਵਾਲਿਆਂ 'ਤੇ ਕਾਰਵਾਈ ਹੋਣ ਨਾਲ ਰੁੱਕ ਸਕੇਗਾ ਅੱਤਵਾਦ।
ਦੇਸ਼ ਭਰ ਦੇ ਵਿੱਚ ਵੱਖ-ਵੱਖ ਥਾਵਾਂ 'ਤੇ ਲੋਕਾਂ ਵੱਲੋਂ ਕੈਂਡਲ ਮਾਰਚ ਤੇ ਰੋਸ ਪ੍ਰਦਰਸ਼ਨ ਕੱਢਿਆ ਜਾ ਰਿਹਾ ਹੈ ਉੱਥੇ ਹੀ ਕਈ ਥਾਵਾਂ 'ਤੇ ਪਾਕਿਸਤਾਨ ਦਾ ਪੁਤਲਾ ਵੀ ਸਾੜਿਆ ਗਿਆ।