ਪਠਾਨਕੋਟ 'ਚ ਕਿਸਾਨਾਂ ਨੇ ਦਿੱਤਾ ਧਰਨਾ - protest
ਹਾਈਕੋਰਟ ਦੇ ਫੈਸਲੇ ਤੋਂ ਨਾਖੁਸ਼ ਕਿਸਾਨਾਂ ਨੇ 26 ਅਪ੍ਰੈਲ ਨੂੰ ਧਰਨਾ ਦਿੱਤਾ ਜਿਸ ਦਾ ਕਾਰਨ ਇਹ ਹੈ ਕਿ ਕਿਸਾਨਾਂ ਦੀ ਜ਼ਮੀਨ ਜੰਗਲਾਤ ਵਿਭਾਗ ਨੂੰ ਦੇ ਦਿੱਤੀ ਗਈ ਹੈ।
ਪਠਾਨਕੋਟ:ਧਾਰ ਕਲਾਂ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਸਜਾਨਪੁਰ ਦੇ ਭਾਜਪਾ ਵਿਧਾਇਕ ਦਿਨੇਸ਼ ਸਿੰਘ ਨੇ ਕੀਤੀ। ਕਿਸਾਨਾਂ ਦੇ ਧਰਨੇ ਦਾ ਕਾਰਨ ਜ਼ਮੀਨੀ ਵਿਵਾਦ ਹੈ। ਦਰਅਸਲ ਹਾਈਕੋਰਟ ਨੇ ਕਿਸਾਨਾਂ ਦੀ 27,500 ਏਕੜ ਜ਼ਮੀਨ ਜੰਗਲਾਤ ਵਿਭਾਗ ਨੂੰ ਦੇ ਦਿੱਤੀ ਹੈ।
ਇਸ ਸਬੰਧੀ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਸੀ ਦਿਹਾੜੀਆਂ ਵਾਲੇ ਬੰਦੇ ਹਾਂ ਸਾਡੇ ਤੋਂ ਕਚਿਹਰੀਆਂ ਦੇ ਚੱਕਰ ਨਹੀਂ ਲੱਗਾ ਹੁੰਦੇ। ਇਸ ਤੋਂ ਇਲਾਵਾ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਆਪਣਾ ਹੱਕ ਲੈ ਕੇ ਰਹਾਂਗੇ ਉਸ ਲਈ ਸਾਨੂੰ ਜ਼ਿੰਨ੍ਹਾਂ ਮਰਜ਼ੀ ਸੰਘਰਸ਼ ਕਿਉਂ ਨਾ ਕਰਨਾ ਪਵੇ।