ਪਠਾਨਕੋਟ: ਮੰਗਲਵਾਰ ਨੂੰ ਕਾਂਗਰਸੀ ਵਰਕਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਉਤਰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦਾ ਘਿਰਾਓ ਕੀਤਾ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕੀਤਾ।
ਕਿਸਾਨਾਂ ਅਤੇ ਕਾਂਗਰਸੀਆਂ ਨੇ ਘੇਰਿਆ ਪੰਜਾਬ ਭਾਜਪਾ ਪ੍ਰਧਾਨ ਦਾ ਘਰ
ਕਾਂਗਰਸੀ ਵਰਕਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਉਤਰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦਾ ਘਿਰਾਓ ਕੀਤਾ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕੀਤਾ।
ਕਿਸਾਨਾਂ ਅਤੇ ਕਾਂਗਰਸੀਆਂ ਨੇ ਘੇਰਿਆ ਪੰਜਾਬ ਭਾਜਪਾ ਪ੍ਰਧਾਨ ਦਾ ਘਰ
ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਦੇ ਘਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਬਾਰੇ ਗੱਲ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਵਿੱਚ ਹੈ ਜਿਸ ਲਈ ਅਸੀਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਾਂ।
ਦੱਸ ਦੇਈਏ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੋਧ ਬਿਲਾਂ ਖਿਲਾਫ ਕਿਸਾਨਾ 'ਚ ਰੋਸ ਹੈ ਅਤੇ ਕਿਸਾਨ ਇਨ੍ਹਾਂ ਬਿੱਲਾਂ ਨੂੰ ਕਿਸਾਨ ਮਾਰੂ ਦੱਸ ਕੇ ਵਿਰੋਧ ਕਰ ਰਹੇ ਹਨ। ਇਨ੍ਹਾਂ ਬਿੱਲਾਂ ਦੇ ਵਿਰੋਧ ਲਈ ਕਿਸਾਨ ਜੱਥੇਬੰਦੀਆਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।