ਪਠਾਨਕੋਟ : ਇਹਨੀ ਦਿਨੀਂ ਸੂਬੇ ਭਰ ਵਿਚ ਪੈ ਰਹੀ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਕਿਸਾਨਾਂ ਦੀ ਖੜ੍ਹੀ ਫਸਲ ਗਲੀਚੇ ਵਾਂਗ ਵਿਛ ਗਈ ਹੈ। ਜਿਸ ਨਾਲ ਕਿਸਾਨ ਮਾਯੂਸ ਨਜ਼ਰ ਆ ਰਹੇ ਹਨ। ਪਠਾਨਕੋਟ ਵਿਚ ਬੀਤੀ ਰਾਤ ਪਏ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਪਠਾਨਕੋਟ 'ਚ ਕਈ ਏਕੜ ਕਣਕ ਦੀ ਫਸਲ ਬਰਬਾਦ ਹੋ ਗਈ ਕਿਸਾਨਾਂ ਨੇ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ ਕੀਤੀ ਹੈ। ਕਈ ਕਿਸਾਨਾਂ ਨੂੰ ਅਜੇ ਤੱਕ ਪਿਛਲੀ ਖਰਾਬ ਹੋਈ ਝੋਨੇ ਦੀ ਫਸਲ ਦਾ ਵੀ ਨਹੀਂ ਮਿਲਿਆ ਮੁਆਵਜ਼ਾ, ਕਿਸਾਨਾਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ ਪਰ ਮੁਆਵਜ਼ਾ ਨਹੀਂ ਮਿਲ ਰਿਹਾ। ਓਹਨਾ ਕਿਹਾ ਕਿ ਕਦੇ ਸੋਕਾ ਤੇ ਕਦੇ ਭਾਰੀ ਮੀਂਹ, ਇਹ ਕੁਦਰਤੀ ਆਫਤ ਹਮੇਸ਼ਾ ਹੀ ਕਿਸਾਨਾਂ ਨੂੰ ਪ੍ਰਭਾਵਿਤ ਕਰਦੀ ਹੈ। ਅਤੇ ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਹੈ।
ਮੁਆਵਜ਼ੇ ਦੀ ਗੱਲ: ਬੀਤੀ ਰਾਤ ਤੇਜ਼ ਹਨੇਰੀ ਤੇ ਮੀਂਹ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ 50 ਫ਼ੀਸਦੀ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ, ਕੁਝ ਦਿਨ ਪਹਿਲਾਂ ਵੀ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰ ਦਿੱਤਾ ਸੀ ਤੇ ਫਿਰ ਜੋ ਥੋੜ੍ਹਾ ਬਚਿਆ ਸੀ। ਉਹ ਬੀਤੀ ਰਾਤ ਖ਼ਤਮ ਹੋ ਗਿਆ ਹੈ। ਮੀਂਹ ਤੇ ਤੇਜ਼ ਹਵਾਵਾਂ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਇੰਨਾ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਜਿਸ ਮੁਆਵਜ਼ੇ ਦੀ ਗੱਲ ਕੀਤੀ ਜਾਂਦੀ ਹੈ। ਉਸ ਬਾਰੇ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਖਰਾਬ ਹੋਈ ਝੋਨੇ ਦੀ ਫਸਲ ਦਾ ਮੁਆਵਜ਼ਾ ਇੱਕ ਹੁਣ ਵੀ ਹੈ।ਜਦੋਂ ਤੱਕ ਉਨ੍ਹਾਂ ਨੂੰ ਇਹ ਨਹੀਂ ਮਿਲਿਆ, ਜਿਸ ਕਾਰਨ ਕਿਸਾਨਾਂ ਵਿੱਚ ਵੀ ਸਰਕਾਰ ਵਿਰੁੱਧ ਗੁੱਸਾ ਪਾਇਆ ਜਾ ਰਿਹਾ ਹੈ।