ਪਠਾਨਕੋਟ: ਖੇਤੀ ਕਾਨੂੰਨ (Agricultural law) ਦੇ ਚੱਲਦੇ ਦੇਸ਼ ਭਰ ਦੇ ਵਿੱਚ ਕਿਸਾਨਾਂ (Farmers) ਵੱਲੋਂ ਲਗਾਤਾਰ ਭਾਜਪਾ ਆਗੂਆਂ (BJP leaders) ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਭਾਜਪਾ ਦੇ ਪ੍ਰੋਗਰਾਮਾਂ ਨੂੰ ਰੱਦ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਪਠਾਨਕੋਟ (Pathankot) ਤੋਂ ਵੀ ਸਾਹਮਣੇ ਆਇਆ ਹੈ। ਜਿੱਥੇ ਇੱਕ ਭਾਜਪਾ ਦੇ ਪ੍ਰੋਗਰਾਮ ਵਿੱਚ ਕਿਸਾਨ ਤੇ ਭਾਜਪਾ ਦੇ ਵਰਕਰਾਂ ਵਿਚਾਲੇ ਤਿੱਖੀ ਬਹਿਸ ਵੇਖਣ ਨੂੰ ਮਿਲੀ। ਦਰਅਸਲ ਹਲਕਾ ਸੁਜਾਨਪੁਰ ਦੇ ਵਿੱਚ ਭਾਜਪਾ ਵੱਲੋਂ ਇੱਕ ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਸੀ, ਪਰ ਕਿਸਾਨਾਂ (Farmers) ਨੇ ਮੌਕੇ ‘ਤੇ ਪਹੁੰਚੇ ਕੇ ਪ੍ਰੋਗਰਾਮ ਨੂੰ ਰੱਦ ਕਰਵਾ ਦਿੱਤਾ ਅਤੇ ਬੀਜੇਪੀ (BJP) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ।
ਹਾਲਾਂਕਿ ਪ੍ਰੋਗਰਾਮ ਰੱਦ ਹੋਣ ‘ਤੇ ਭਾਜਪਾ ਵੱਲੋਂ ਘਟਨਾ ਦੀ ਨਿਖੇਧੀ ਕੀਤੀ ਗਈ। ਭਾਜਪਾ ਆਗੂ (BJP leaders) ਨੇ ਕਿਹਾ ਕਿ ਇਸ ਮੈਰਾਥਨ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਸ਼ਹਿਰਾਂ ਤੋਂ ਭਾਗ ਲੈਣ ਲਈ ਵੱਡੀ ਗਿਣਤੀ ਵਿੱਚ ਮੁੰਡੇ-ਕੁੜੀਆਂ ਪਹੁੰਚੀਆਂ ਸਨ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਰੱਦ ਹੋਣ ਨਾਲ ਦੂਰ-ਦੁਰਹਾਡੇ ਤੋਂ ਆਏ ਇਨ੍ਹਾਂ ਬੱਚਿਆ ਦਾ ਨੁਕਸਾਨ ਹੋਇਆ ਹੈ। ਭਾਜਪਾ ਆਗੂ (BJP leaders) ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਕਿਸਾਨਾਂ (Farmers) ਦੀ ਆੜ ਲੈ ਕੇ ਇਸ ਪ੍ਰੋਗਰਾਮ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।