ਪਠਾਨਕੋਟ: ਸ਼ਹਿਰ ਦੇ ਹਿਮਾਚਲ ਰੇਲਵੇ ਸਟੇਸ਼ਨ ਦੇ ਕੋਲ ਇੱਕ ਗੋਦਾਮ ਦੇ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀ ਲਪਟਾਂ ਦੇਖ ਕੇ ਸਟੇਸ਼ਨ ਦੇ ਵਿੱਚ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਰੇਲਵੇ ਅਧਿਕਾਰੀ ਅਤੇ ਆਰਪੀਐਫ ਦੇ ਜਵਾਨ ਮੌਕੇ 'ਤੇ ਪੁੱਜੇ ਅਤੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਗਿਆ।
ਇਸ ਤੋਂ ਬਾਅਦ ਮੌਕੇ 'ਤੇ ਪੁੱਜੀ ਦਮਕਲ ਵਿਭਾਗ ਦੀ ਟੀਮ ਨੇ ਕਰੀਬ ਇੱਕ ਘੰਟੇ ਦੀ ਕੜੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਦੇ ਕਾਰਨ ਗੋਦਾਮ ਦੇ ਵਿੱਚ ਪਿਆ ਕਬਾੜ ਜਲ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਪਠਾਨਕੋਟ ਰੇਲਵੇ ਸਟੇਸ਼ਨ ਨੇੜੇ ਗੋਦਾਮ 'ਚ ਲਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਇਹ ਵੀ ਪੜ੍ਹੋ: ਪੰਜਾਬ, ਹਰਿਆਣਾ ਵਿੱਚ ਅਗਲੇ 48 ਘੰਟਿਆਂ 'ਚ ਬਾਰਿਸ਼ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
ਮੌਕੇ 'ਤੇ ਮੌਜੂਦ ਅਧਿਕਾਰੀਆਂ ਦਾ ਕਹਿਣਾ ਸੀ ਕਿ ਹਿਮਾਚਲ ਰੇਲਵੇ ਸਟੇਸ਼ਨ ਦੇ ਕੋਲ ਖਾਲੀ ਪਏ ਗੋਦਾਮ ਦੇ ਵਿੱਚ ਕਬਾੜ ਦਾ ਸਮਾਨ ਪਿਆ ਸੀ ਅਤੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਉਥੇ ਪਿਆ ਕਬਾੜ ਦਾ ਸਮਾਨ ਸੜ ਕੇ ਰਾਖ ਹੋ ਗਿਆ ਪਰ ਇਸ ਅੱਗ ਦੇ ਨਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ।
ਦੱਸ ਦਈਏ ਕਿ ਇਸ ਸ਼ੈੱਡ ਤੋਂ ਕੁੱਝ ਹੀ ਦੂਰੀ 'ਤੇ ਪਠਾਨਕੋਟ ਅਤੇ ਹਿਮਾਚਲ ਦਾ ਰੇਲਵੇ ਸਟੇਸ਼ਨ ਮੌਜੂਦ ਹੈ। ਜੇਕਰ ਅੱਗ ਭੜਕ ਜਾਂਦੀ ਤਾਂ ਕੋਈ ਵੱਡਾ ਹਾਦਸਾ ਵੀ ਹੋ ਸਕਦਾ ਸੀ।