ਪਠਾਨਕੋਟ: ਜ਼ਿਲ੍ਹੇ 'ਚ ਗ੍ਰੀਨਲੈਂਡ ਕਲੱਬ ਵੱਲੋਂ 41ਵਾਂ 20-20 ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਦੱਸ ਦੇਇਏ ਕਿ ਇਸ ਟੂਰਨਾਮੈਂਟ 'ਚ ਹਰ ਸੂਬੇ ਦੀ ਟੀਮ ਨੇ ਭਾਗ ਲਿਆ ਹੈ। ਇਸ ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਭਾਜਪਾ ਆਗੂ ਸਵਰਨ ਸਲਾਰੀਆ ਨੇ ਸ਼ਿਰਕਤ ਕੀਤੀ।
ਦਸੱਣਯੋਗ ਹੈ ਕਿ ਇਸ 'ਚ ਕੁੱਲ 32 ਟੀਮਾਂ ਨੇ ਹਿੱਸਾ ਲਿਆ। ਇਸ ਟੂਰਨਾਮੈਂਟ 'ਚ ਜੇਤੂ ਟੀਮ ਨੂੰ 2 ਲੱਖ ਰੁਪਏ ਅਤੇ ਦੂਜੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 75 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਇਸ ਮੌਕੇ ਗ੍ਰੀਨਲੈਂਡ ਕਲੱਬ ਦੇ ਚੇਅਰਮੈਨ ਨੇ ਕਿਹਾ ਕਿ ਇਸ ਟੂਰਨਾਮੈਂਟ ਨੂੰ ਕਰਵਾਉਣ ਦਾ ਉਦੇਸ਼ ਹੈ ਕਿ ਖੇਡਾਂ ਰਾਂਹੀ ਨੌਜਵਾਨਾਂ ਨੂੰ ਨਸ਼ੇ ਵਰਗੇ ਗਲਤ ਰਸਤੇ ਤੋਂ ਸਹੀ ਰਸਤੇ ਲੈ ਕੇ ਆਇਆ ਜਾਵੇ, ਜਿਸ ਨਾਲ ਉਨ੍ਹਾਂ ਦਾ ਮਾਰਗ ਦਰਸ਼ਨ ਹੋਵੇ।
ਇਹ ਵੀ ਪੜ੍ਹੋ: 64ਵੇਂ ਕੁਸ਼ਤੀ ਮੁਕਾਬਲੇ ਦਾ ਆਇਆ ਫਾਈਨਲ ਨਤੀਜਾ
ਉਨ੍ਹਾਂ ਨੇ ਕਿਹਾ ਕਿ ਇਸ ਟੂਰਨਾਮੈਂਟ ਦੌਰਾਨ ਇਨ੍ਹਾਂ ਖਿਡਾਰੀਆਂ ਨੂੰ ਇੱਕ ਵਧਿਆ ਪੱਧਰ ਦੇਣਾ ਹੈ। ਇਸ ਨਾਲ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਉਹ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਕਰ ਰਹੇ ਹਨ ਇਸ ਦੌਰਾਨ ਉਹ ਆਪਣੀ ਗੇਮ 'ਚ ਸੁਧਾਰ ਕਰ ਸਕਦੇ ਹਨ। ਉਨ੍ਹਾਂ ਨੇ ਭਾਜਪਾ ਆਗੂ ਤੋਂ ਅਪੀਲ ਕੀਤੀ ਕਿ ਇਨ੍ਹਾਂ ਖਿਡਾਰੀਆਂ ਨੂੰ ਸਟੇਟ, ਨੈਸ਼ਨਲ ਤੇ ਇੰਟਰਨੈਸ਼ਨਲ ਖੇਡਣਾ ਦਾ ਵੀ ਮੌਕਾ ਦਿੱਤਾ ਜਾਵੇ।
ਇਸ ਮੌਕੇ ਭਾਜਪਾ ਆਗੂ ਸਵਰਨ ਸਲਾਰੀਆ ਨੇ ਕਿਹਾ ਕਿ ਗ੍ਰੀਨਲੈਂਡ ਕਲੱਬ ਦਾ ਇਹ ਬੁਹਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰੀਨਲੈਂਡ ਦੀ ਕਲੱਬ ਨੂੰ ਆਪਣੀ ਇਸ ਰਸਮ ਨੂੰ ਇਸੇ ਲੜੀ ਵਾਂਗ ਚਲਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਟੂਰਨਾਮੈਂਟ ਨੂੰ ਆਉਣ ਵਾਲੇ ਸਾਲ 'ਚ ਹੋਰ ਵੀ ਵਧੀਆ ਢੰਗ ਨਾਲ ਕਰਵਾਇਆ ਜਾਵੇ।