ਪਠਾਨਕੋਟ: ਸਰਕਾਰੀ ਹਸਪਤਾਲ ਪਠਾਨਕੋਟ ਵਿੱਚ ਇਕ ਪਰਿਵਾਰ ਨੇ ਡਾਕਟਰਾਂ ਖ਼ਿਲਾਫ਼ ਬੱਚੇ ਦਾ ਇਲਾਜ ਸਹੀ ਨਾ ਕਰਨ ਦੇ ਇਲਜ਼ਾਮ ਲਾਏ ਹਨ ਤੇ ਬੱਚੇ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਪੂਰੇ ਮਾਮਲੇ ਦੀ ਸਿਵਲ ਸਰਜਨ ਪਠਾਨਕੋਟ ਨੇ ਜਾਂਚ ਦੇ ਦਿੱਤੇ ਆਦੇਸ਼ ਦੇ ਦਿੱਤੇ ਹਨ।
ਪਠਾਨਕੋਟ ਦਾ ਸਰਕਾਰੀ ਹਸਪਤਾਲ ਜੋ ਵਧੀਆ ਸਿਹਤ ਸਹੂਲਤਾਂ ਦੇਣ ਲਈ ਪਹਿਲੇ ਨੰਬਰ ਤੇ ਰਹਿ ਚੁੱਕਿਆ ਹੈ ਅਤੇ ਹੁਣ ਇਹ ਹਸਪਤਾਲ ਲੋਕਾਂ ਲਈ ਸਿਰਦਰਦੀ ਬਣ ਰਿਹਾ ਹੈ। ਇੱਥੇ ਸਹੀ ਇਲਾਜ ਨਾ ਮਿਲਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਰਕਾਰੀ ਹਸਪਤਾਲ ਵਿੱਚ ਮਰੀਜ਼ ਪ੍ਰੇਸ਼ਾਨ ਅਜਿਹਾ ਹੀ ਇਕ ਤਾਜ਼ਾ ਮਾਮਲਾ ਉਸ ਵੇਲੇ ਦੇਖਣ ਨੂੰ ਮਿਲਿਆ, ਜਦੋਂ ਪਠਾਨਕੋਟ ਦਾ ਇੱਕ ਪਰਿਵਾਰ ਜੋ ਕਿ ਆਪਣੇ ਛੋਟੇ ਬੱਚੇ ਨੂੰ ਇਲਾਜ ਲਈ ਹਸਪਤਾਲ ਲੈ ਕੇ ਆਇਆ ਸੀ ਪਰ ਡਾਕਟਰਾਂ ਵੱਲੋਂ ਬੱਚੇ ਦਾ ਸਹੀ ਇਲਾਜ ਨਾ ਕੀਤੇ ਜਾਣ ਤੇ ਪਰਿਵਾਰ ਦੇ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਹਸਪਤਾਲ ਖਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜਿਨ੍ਹਾਂ ਡਾਕਟਰਾਂ ਵੱਲੋਂ ਲਾਪ੍ਰਵਾਹੀ ਵਰਤੀ ਗਈ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉੱਧਰ ਦੂਜੇ ਪਾਸੇ ਜਦੋਂ ਇਸ ਬਾਰੇ ਸਿਵਲ ਸਰਜਨ ਪਠਾਨਕੋਟ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਸ਼ਿਕਾਇਤ ਆਈ ਹੈ ਅਤੇ ਜਿਹੜਾ ਵੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।