ਪਠਾਨਕੋਟ: ਖੇਡਾਂ ਜੋ ਕਿ ਹਰ ਨੌਜਵਾਨ ਦੇ ਜੀਵਨ ਦੇ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ ਅਤੇ ਜਿੱਥੇ ਸਰਕਾਰਾਂ ਇਸ ਵੱਲ ਧਿਆਨ ਦੇ ਰਹੀਆਂ ਹਨ, ਉੱਥੇ ਕਈ ਸਮਾਜ ਸੇਵੀ ਸੰਸਥਾਵਾਂ ਵੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕਈ ਤਰ੍ਹਾਂ ਦੇ ਕੰਮ ਕਰ ਰਹੀਆਂ ਹਨ।
ਮਲਕਪੁਰ ਵਿੱਚ ਕਰਵਾਇਆ ਗਿਆ ਸਲਾਨਾ ਹਾਕੀ ਟੂਰਨਾਮੈਂਟ ਇਸ ਦੇ ਚਲਦੇ ਵਿਧਾਨ ਸਭਾ ਹਲਕਾ ਭੋਆ ਦੇ ਵਿੱਚ ਪੈਂਦੇ ਪਿੰਡ ਮਲਕਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਹਾਕੀ ਸਟੇਡੀਅਮ ਵਿੱਚ ਖ਼ਾਲਸਾ ਕਲੱਬ ਮਲਕਪੁਰ ਵੱਲੋਂ ਤਿੰਨ ਰੋਜ਼ਾ ਛੇਵਾਂ ਸਲਾਨਾ ਓਪਨ ਹਾਕੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੇ ਅੰਤਿਮ ਦਿਨ ਦਾ ਸਮਾਗ਼ਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਭੋਆ ਵਿਧਾਨ ਸਭਾ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਪੁੱਜੇ।
ਇਸ ਸਲਾਨਾ ਟੂਰਨਾਮੈਂਟ ਵਿੱਚ ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ਤੋਂ ਕੁੱਲ 20 ਟੀਮਾਂ ਨੇ ਹਿੱਸਾ ਲਿਆ। ਇਸ ਟੂਰਨਾਮੈਂਟ ਵਿੱਚ ਜੇਤੂ ਟੀਮ ਨੂੰ ਪੰਦਰਾਂ ਹਜ਼ਾਰ ਰੁਪਏ ਅਤੇ ਦੂਜੇ ਨੰਬਰ ਤੇ ਰਹੀ ਟੀਮ ਨੂੰ ਗਿਆਰਾਂ ਹਜ਼ਾਰ ਰੁਪਏ ਨਗਦ ਰਾਸ਼ੀ ਦੇ ਨਾਲ ਸਨਮਾਨਿਤ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰੂ ਗੋਬਿੰਦ ਸਿੰਘ ਕਲੱਬ ਤੇ ਮੈਨੇਜਰ ਰਜਿੰਦਰ ਰਿੱਕੀ ਨੇ ਦੱਸਿਆ ਕਿ ਇਸ ਸਲਾਨਾ ਟੂਰਨਾਮੈਂਟ ਵਿੱਚ ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ਤੋਂ ਕੁੱਲ 20 ਟੀਮਾਂ ਨੇ ਹਿੱਸਾ ਲਿਆ ਹੈ ਜਿਸ ਵਿੱਚ ਅੱਜ ਫ਼ਾਈਨਲ ਮੈਚ ਹੋਇਆ।
ਉੱਥੇ ਹੀ ਦੂਜੇ ਪਾਸੇ ਮੁੱਖ ਤੌਰ ਤੇ ਪੁੱਜੇ ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਇੱਕ ਬਹੁਤ ਵਧੀਆ ਕੰਮ ਇਨ੍ਹਾਂ ਵੱਲੋਂ ਕੀਤਾ ਜਾ ਰਿਹਾ ਹੈ ਜਿਸ ਵਿੱਚ ਨੌਜਵਾਨਾਂ ਵੱਲੋਂ ਖੇਡਾਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਉਹ ਵੀ ਆਪਣੀ ਸਰਕਾਰ ਵੱਲੋਂ ਇਨ੍ਹਾਂ ਖਿਡਾਰੀਆਂ ਦੀ ਮਦਦ ਲਈ ਹਰ ਸਮੇਂ ਤਿਆਰ ਹਨ ਅਤੇ ਜੋ ਵੀ ਇਨ੍ਹਾਂ ਨੂੰ ਚਾਹੀਦਾ ਹੋਵੇਗਾ ਉਹ ਮੁਹੱਈਆ ਕਰਵਾਉਣਗੇ।