ਪੰਜਾਬ

punjab

ETV Bharat / state

ਇੰਪਰੂਵਮੈਂਟ ਟਰੱਸਟ ਪਠਾਨਕੋਟ ਨੇ ਹਟਾਏ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ, ਲੋਕਾਂ ਨੂੰ ਕੀਤੀ ਇਹ ਅਪੀਲ - ਪੰਜਾਬ ਸਰਕਾਰ

ਇੰਪਰੂਵਮੈਂਟ ਟਰੱਸਟ ਪਠਾਨਕੋਟ ਹੁਣ ਪਠਾਨਕੋਟ ਸ਼ਹਿਰ 'ਚ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ 'ਚ ਜੁਟਿਆ ਹੋਇਆ ਹੈ, ਜਿਸ ਦੀ ਕਾਰਵਾਈ ਸਭ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਦੇ ਬੇਟੇ ਦੇ ਹਸਪਤਾਲ ਦੇ ਬਾਹਰ ਤੋਂ ਕੀਤੀ ਗਈ। ਜੋ ਕਿ ਭਾਜਪਾ ਦੀ ਦੇ ਕੈਬਨਿਟ ਮੰਤਰੀ ਸਨ।

Improvement Trust Pathankot removes illegal occupants in city, appeals to people
ਇੰਪਰੂਵਮੈਂਟ ਟਰੱਸਟ ਪਠਾਨਕੋਟ ਨੇ ਹਟਾਏ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ, ਲੋਕਾਂ ਨੂੰ ਕੀਤੀ ਇਹ ਅਪੀਲ

By

Published : May 28, 2022, 11:38 AM IST

ਪਠਾਨਕੋਟ :ਨਗਰ ਸੁਧਾਰ ਟਰੱਸਟ ਵਿਭਾਗ ਨੇ ਸਾਬਕਾ ਕੈਬਨਿਟ ਮੰਤਰੀ (ਭਾਜਪਾ) ਮਾਸਟਰ ਮੋਹਨ ਲਾਲ ਦੇ ਬੇਟੇ ਵੱਲੋਂ ਹਸਪਤਾਲ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਸ਼ਹਿਰ ਵਿੱਚ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਖ਼ੁਦ ਹੀ ਹਟਾ ਦੇਣ।

ਇੰਪਰੂਵਮੈਂਟ ਟਰੱਸਟ ਪਠਾਨਕੋਟ ਹੁਣ ਪਠਾਨਕੋਟ ਸ਼ਹਿਰ 'ਚ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ 'ਚ ਜੁਟਿਆ ਹੋਇਆ ਹੈ, ਜਿਸ ਦੀ ਕਾਰਵਾਈ ਸਭ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਦੇ ਬੇਟੇ ਦੇ ਹਸਪਤਾਲ ਦੇ ਬਾਹਰ ਤੋਂ ਕੀਤੀ ਗਈ। ਜੋ ਕਿ ਭਾਜਪਾ ਦੀ ਦੇ ਕੈਬਨਿਟ ਮੰਤਰੀ ਸਨ।

ਪੰਜਾਬ ਸਰਕਾਰ ਵੱਲੋਂ ਜਿੱਥੇ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਦੇ ਬੇਟੇ ਦੇ ਹਸਪਤਾਲ ਦੇ ਬਾਹਰ ਨਾਜਾਇਜ਼ ਉਸਾਰੀ ਕੀਤੀ ਗਈ ਸੀ, ਜਿਸ ਨੂੰ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਦੀ ਸ਼ਹਿ 'ਤੇ ਜੇਸੀਬੀ ਰਾਹੀਂ ਹਟਾ ਦਿੱਤਾ ਗਿਆ ਹੈ, ਨਾਲ ਹੀ ਇਸ ਸਬੰਧੀ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਹੈ। ਅਧਿਕਾਰੀਆਂ ਦੀ ਵੱਲੋਂ ਮੰਗ ਕੀਤੀ ਗਈ ਹੈ ਕਿ ਪਠਾਨਕੋਟ ਵਾਸੀਆਂ ਨੇ ਜੋ ਨਾਜਾਇਜ਼ ਉਸਾਰੀਆਂ ਕੀਤੀਆਂ ਹਨ, ਉਨ੍ਹਾਂ ਨੂੰ ਹਟਾਇਆ ਜਾਵੇ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾਵੇਗੀ।

ਇੰਪਰੂਵਮੈਂਟ ਟਰੱਸਟ ਪਠਾਨਕੋਟ ਨੇ ਹਟਾਏ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ, ਲੋਕਾਂ ਨੂੰ ਕੀਤੀ ਇਹ ਅਪੀਲ

ਜਦੋਂ ਇਸ ਨਾਜਾਇਜ਼ ਉਸਾਰੀ ਸਬੰਧੀ ਮਾਸਟਰ ਮੋਹਨ ਲਾਲ ਦੇ ਬੇਟੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਨਗਰ ਸੁਧਾਰ ਟਰੱਸਟ ਵੱਲੋਂ ਨਾਜਾਇਜ਼ ਉਸਾਰੀ ਨੂੰ ਹਟਾਉਣ ਲਈ ਕਿਹਾ ਗਿਆ ਸੀ, ਜਿਸ ਨੂੰ ਉਨ੍ਹਾਂ ਨੇ ਹਟਾ ਦਿੱਤਾ ਸੀ ਪਰ ਕੁਝ ਅਜਿਹਾ ਰਹਿ ਗਿਆ ਸੀ ਜੋ ਹੁਣ ਵਿਆਹ ਵਾਲੇ ਪਾਸੇ ਹੈ ਅਤੇ ਜੋ ਬਚਿਆ ਸੀ ਉਹ ਉਨ੍ਹਾਂ ਦੇ ਪਾਸਿਓਂ ਹਟਾ ਦਿੱਤਾ ਗਿਆ ਹੈ ਅਤੇ ਅਸੀਂ ਇੰਪਰੂਵਮੈਂਟ ਟਰੱਸਟ ਦੁਆਰਾ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ।

ਇਸ ਨਾਲ ਹੀ ਜਦੋਂ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਸਨ, ਜਿਸ ਨੂੰ ਨਗਰ ਸੁਧਾਰ ਟਰੱਸਟ ਵੱਲੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ, ਜਿਨ੍ਹਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ| ਉਨ੍ਹਾਂ ਦੇ ਨਜਾਇਜ਼ ਕਬਜ਼ੇ ਨੂੰ ਜਲਦੀ ਤੋਂ ਜਲਦੀ ਹਟਾਇਆ ਜਾਵੇ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ :ਨਸ਼ਾ ਛੱਡ ਚੁੱਕੇ ਨੌਜਵਾਨਾਂ ਨੇ ਦੱਸੀ ਆਪਣੀ ਦਾਸਤਾਨ, ਸਰਕਾਰ ਨੂੰ ਕੀਤੀ ਇਹ ਅਪੀਲ

ABOUT THE AUTHOR

...view details