ਪਠਾਨਕੋਟ:ਪੰਜਾਬ ਭਰ ਵਿਚ ਕੱਚੇ ਮੁਲਾਜ਼ਮਾਂ ਦੀ ਹੜਤਾਲ ਪਿਛਲੇ ਹਫਤੇ ਤੋਂ ਚੱਲ ਰਹੀ ਸੀ। ਕਰਮਚਾਰੀਆਂ ਵੱਲੋਂ ਹੜਤਾਲ 'ਤੇ ਜਾਣ ਤੇ ਸਰਕਾਰ ਨੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਉਨ੍ਹਾਂ ਦੀਆਂ ਸੇਵਾਵਾਂ ਸਮਾਪਤ ਕਰਨ ਦੀ ਘੋਸ਼ਣਾ ਕਰ ਦਿੱਤੀ ਸੀ ਅਤੇ ਹੁਣ ਫਿਰ ਸਰਕਾਰ ਵੱਲੋਂ ਉਨ੍ਹਾਂ ਕਰਮਚਾਰੀਆਂ ਨੂੰ ਵਾਰਨਿੰਗ ਦੇ ਕੇ ਦੁਬਾਰਾ ਜੁਆਇਨ ਕਰਵਾਇਆ ਜਾ ਰਿਹਾ ਹੈ।
ਪਠਾਨਕੋਟ 'ਚ ਕੱਚੇ ਮੁਲਾਜ਼ਮਾਂ ਨੂੰ ਪ੍ਰਸਾਸ਼ਨ ਵੱਲੋਂ ਦਿੱਤਾ ਗਿਆ ਇੱਕ ਹੋਰ ਮੌਕਾ
ਪਠਾਨਕੋਟ ਦੇ ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਰਮਚਾਰੀਆਂ ਤੋਂ ਅੰਡਰਟੇਕਿੰਗ ਲੈ ਕੇ ਮੁੜ ਡਿਊਟੀ ਉਤੇ ਜੁਆਇਨ ਕਰਵਾਇਆ ਜਾ ਰਿਹਾ ਹੈ।
ਪਠਾਨਕੋਟ 'ਚ ਕੱਚੇ ਮੁਲਾਜ਼ਮਾਂ ਨੂੰ ਮੁੜ ਕਰਵਾਇਆ ਜਾ ਰਿਹਾ ਹੈ ਜੁਆਇਨ
ਇਸ ਬਾਰੇ ਜਾਣਕਾਰੀ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਦੀ ਅੰਡਰਟੇਕਿੰਗ ਲਈ ਜਾ ਰਹੀ ਹੈ ਕਿ ਮਹਾਂਮਾਰੀ ਦੇ ਚਲਦੇ ਦੁਬਾਰਾ ਉਹ ਹੜਤਾਲ 'ਤੇ ਨਹੀਂ ਜਾਣਗੇ। ਇਸ ਸ਼ਰਤ ਤੇ ਉਨ੍ਹਾਂ ਨੂੰ ਦੁਬਾਰਾ ਡਿਊਟੀ ਜੁਆਇਨ ਕਰਨ ਲਈ ਕਿਹਾ ਜਾ ਰਿਹਾ ਹੈ। ਜੇਕਰ ਉਹ ਇਹ ਸ਼ਰਤਾਂ ਮੰਨਦੇ ਹਨ ਤਾਂ ਉਹ ਫਿਰ ਤੋਂ ਆਪਣੀ ਡਿਊਟੀ ਜੁਆਇਨ ਕਰ ਸਕਦੇ ਹਨ
ਇਹ ਵੀ ਪੜੋ:ਗਿੱਦੜਬਾਹਾ ਵਿਚ ਦੁਕਾਨਦਾਰਾਂ ਨੇ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ