ਪਠਾਨਕੋਟ: ਕੋਰੋਨਾ ਮਹਾਂਮਾਰੀ ਕਾਰਨ ਆਮ ਲੋਕਾਂ ਦਾ ਪ੍ਰਭਾਵਤ ਜੀਵਨ ਹੁਣ ਮੁੜ ਪਟਰੀ 'ਤੇ ਪਰਤ ਰਿਹਾ ਹੈ। ਜਿਥੇ ਇੱਕ ਪਾਸੇ ਸਰਕਾਰ ਵੱਲੋਂ ਚੰਗੇ ਤਰੀਕੇ ਨਾਲ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉਤੇ ਹੀ ਸਿੱਖਿਆ ਦੇਣ ਵਾਲੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਸਰਕਾਰ ਦੀ ਅਣਦੇਖੀ ਕਾਰਨ ਪਠਾਨਕੋਟ ਦੇ ਆਈਟੀਆਈ ਵੁਮੈਨ ਕਾਲੇਜ ਦੇ ਪ੍ਰੋਫੈਸਰਾਂ ਨੂੰ ਕਈ ਮਹੀਨੀਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ।
ਆਈਟੀਆਈ ਵੁਮੈਨ ਕਾਲੇਜ ਦੇ ਪ੍ਰੋਫੈਸਰਾਂ ਨੇ ਤਨਖਾਹਾਂ ਜਾਰੀ ਕਰਨ ਦੀ ਕੀਤੀ ਮੰਗ - ਤਨਖਾਹਾਂ ਜਾਰੀ ਕਰਨ ਦੀ ਮੰਗ
ਕੋਰੋਨਾ ਮਹਾਂਮਾਰੀ ਦੇ ਦੌਰਾਨ ਜਿਥੇ ਇੱਕ ਪਾਸੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਪਠਾਨਕੋਟ ਦੇ ਆਈਟੀਆਈ ਵੁਮੈਨ ਕਾਲੇਜ ਦੇ ਪ੍ਰੋਫੈਸਰਾਂ ਨੂੰ ਕਈ ਮਹੀਨੀਆਂ ਤੋਂ ਤਨਖਾਹਾਂ ਨਹੀਂ ਮਿਲਿਆਂ। ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਤਨਖਾਹਾਂ ਜਾਰੀ ਕਰਨ ਦੀ ਮੰਗ ਕੀਤੀ ਹੈ।
ਕਾਲੇਜ ਦੇ ਆਧਿਆਪਕਾਂ ਨੇ ਦੱਸਿਆ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਸਰਾਕਰ ਨੇ ਲੋਕਾਂ ਤੇ ਵੱਖ -ਵੱਖ ਸਰਕਾਰੀ ਅਦਾਰਿਆਂ 'ਚ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ। ਜਿਨ੍ਹਾਂ ਚੋਂ ਇੱਕ ਵਾਅਦਾ ਵੀ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੱਤਾ 'ਚ ਆਉਣ ਮਗਰੋਂ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ। ਵੁਮੈਨ ਕਾਲੇਜ ਦੇ ਪ੍ਰੋਫੈਸਰਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਕਾਨਟਰੈਕਟ ਦੇ ਅਧਾਰ 'ਤੇ ਕਾਲਜ 'ਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕੁੜੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਕੰਮ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਸੇਵਾਵਾਂ ਦਾ ਮੁੱਲ ਨਹੀਂ ਪਾਇਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ 'ਚ ਸੇਵਾਵਾਂ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਪਿਛਲੇ 26 ਮਹੀਨੀਆਂ ਤੋਂ ਤਨਖਾਹਾਂ ਨਹੀਂ ਮਿਲਿਆਂ ਹਨ। ਜਿਸ ਕਾਰਨ ਉਨ੍ਹਾਂ ਲਈ ਗੁਜ਼ਾਰਾ ਕਰਨਾ ਬੇਹਦ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ 'ਚ ਜਿਥੇ ਸਰਕਾਰ ਵੱਲੋਂ ਹੋਰਨਾਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਉਸ ਦੌਰਾਨ ਕਾਲਜ ਪ੍ਰਬੰਧਕਾਂ ਸਣੇ ਸਰਕਾਰ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ।
ਪ੍ਰੋਫੈਸਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਮ ਕਰਦੇ ਹੋਏ 12 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ, ਪਰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਕੋਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਜਲਦ ਤੋਂ ਜਲਦ ਬਕਾਇਆ ਤਨਖਾਹਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਿਆ ਤਾਂ ਮਜਬੂਰਨ ਉਨ੍ਹਾਂ ਨੂੰ ਸਰਕਾਰ ਖਿਲਾਫ ਧਰਨੇ ਲਾਉਣੇ ਪੈਣਗੇ।