ਭਗਵੰਤ ਮਾਨ ਸਿਰਫ਼ ਗੱਲਾਂ ਕਰਦੇ ਹਨ: ਸੁਖਜਿੰਦਰ ਰੰਧਾਵਾ - AAP
ਪਠਾਨਕੋਟ: ਜ਼ਿਲ੍ਹੇ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਵਿੱਚ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ ਜਿਸ ਦੌਰਾਨ ਰੰਧਾਵਾ ਨੇ ਭਗਵੰਤ ਮਾਨ ਵੱਲੋਂ ਅਕਾਲੀ ਦਲ ਤੇ ਕਾਂਗਰਸ ਦੇ ਮਿਲੇ ਹੋਣ ਦੇ ਲਗਾਏ ਦੋਸ਼ਾਂ ਦਾ ਜਵਾਬ ਦਿੱਤਾ।
ਸੁਖਜਿੰਦਰ ਰੰਧਾਵਾ
ਪੱਤਰਕਾਰਾਂ ਨਾਲ ਗੱਲ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਸਿਰਫ਼ ਗੱਲਾਂ ਹੀ ਕਰਦੇ ਹਨ ਤੇ ਕਾਂਗਰਸ ਨੇ ਹਮੇਸ਼ਾ ਅਕਾਲੀ ਦਲ ਦਾ ਵਿਰੋਧ ਕੀਤਾ ਹੈ। ਕੈਬਿਨੇਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਦੇ ਵੀ ਅਕਾਲੀ ਦਲ ਦਾ ਇਨਾਂ ਵਿਰੋਧ ਨਹੀਂ ਕੀਤਾ ਜਿਨਾਂ ਕਿ ਕਾਂਗਰਸ ਨੇ ਕੀਤਾ ਹੈ।