ਪਠਾਨਕੋਟ: ਜਿੱਥੇ ਖੇਤਾਂ ਵਿੱਚ ਯੂਰੀਆ ਖਾਦ ਅਤੇ ਕੀਟਨਾਸ਼ਕਾਂ ਦਾ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਉੱਥੇ ਹੀ ਕਿਸਾਨ ਆਪਣੀਆਂ ਫ਼ਸਲਾਂ ਦਾ ਝਾੜ ਵਧਾਉਣ ਲਈ ਜ਼ਮੀਨਾਂ ਵਿੱਚ ਯੂਰੀਆ ਖਾਦ ਅਤੇ ਕੀਟਨਾਸ਼ਕ ਪਾ ਰਹੇ ਹਨ। ਜਿਸ ਦੇ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਫੀ ਅਸਰ ਪੈ ਰਿਹਾ ਹੈ। ਜਿਸ ਦੇ ਚੱਲਦੇ ਹੁਣ ਕਿਸਾਨਾਂ ਨੂੰ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਦੇ ਲਈ ਜੰਤਰ ਨਾਂ ਦੇ ਪੌਦੇ ਨੂੰ ਖੇਤਾਂ ਚ ਲਾਉਣ ਦੇ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
'ਮਿੱਟੀ ਦੀ ਗੁਣਵੱਤਾ ਵਿੱਚ ਵਾਧਾ':ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਫ਼ਸਲ ਦਾ ਝਾੜ ਵਧਾਉਣ ਲਈ ਖੇਤਾਂ ਵਿੱਚ ਯੂਰੀਆ ਖਾਦ ਦੀ ਮਾਤਰਾ ਲਗਾਤਾਰ ਵਧਾਈ ਜਾ ਰਹੀ ਹੈ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਮੇਂ-ਸਮੇਂ 'ਤੇ ਸੈਮੀਨਾਰ ਕਰਵਾਏ ਜਾ ਰਹੇ ਹਨ ਕਿ ਜੇਕਰ ਕਿਸਾਨ ਜੰਤਰ ਦੀ ਬਿਜਾਈ ਕਰਦੇ ਹਨ ਤਾਂ ਉਨ੍ਹਾਂ ਦੇ ਖੇਤਾਂ ਵਿੱਚ ਯੂਰੀਆ ਖਾਦ ਦੀ ਵਰਤੋਂ 25 ਫੀਸਦ ਤੱਕ ਘੱਟ ਜਾਵੇਗੀ, ਜੰਤਰ ਲਾਉਣ ਨਾਲ ਜ਼ਮੀਨ ਉਪਜਾਊ ਹੋਵੇਗੀ ਅਤੇ ਮਿੱਟੀ ਦੀ ਗੁਣਵੱਤਾ ਵਿੱਚ ਵੀ ਵਾਧਾ ਹੋਵੇਗਾ।