ਪਠਾਨਕੋਟ: ਵਿਧਾਨਸਭਾ ਚੋਣਾਂ 2022 (Assembly Election 2022) ਨੂੰ ਲੈ ਕੇ ਹਰ ਇੱਕ ਪਾਰਟੀ ਸਰਗਰਮ ਹੈ। ਚੋਣਾਂ ਨੂੰ ਲੈ ਕੇ ਪਾਰਟੀਆਂ ਵੱਲੋਂ ਪ੍ਰਚਾਰ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ (Delhi Chief Minister) ਅਰਵਿੰਦ ਕੇਜਰੀਵਾਲ (Arvind Kejriwal) ਮੁੜ ਤੋਂ ਪੰਜਾਬ ਦੌਰੇ ’ਤੇ ਆਏ।
ਦੱਸ ਦਈਏ ਕਿ ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿਖੇ ਤਿਰੰਗਾ ਯਾਤਰਾ (arvind kejriwal tiranga yatra) ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਸ਼ਾਮਲ ਹੋਏ। ਤਿਰੰਗੇ ਯਾਤਰਾ ਦੌਰਾਨ ਲੋਕਾਂ ’ਚ ਕਾਫੀ ਜੋਸ਼ ਦੇਖਣ ਨੂੰ ਮਿਲਿਆ।
ਕੇਜਰੀਵਾਲ ਨੇ ਚੌਥੀ ਗਰੰਟੀ ਦਾ ਕੀਤਾ ਐਲਾਨ ਕੇਜਰੀਵਾਲ ਨੇ ਚੌਥੀ ਗਰੰਟੀ ਦਾ ਕੀਤਾ ਐਲਾਨ
ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਵੱਲੋਂ ਚੌਥੀ ਗਰੰਟੀ (Kejriwal announces fourth guarantee) ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਲਈ ਚੌਥੀ ਗਰੰਟੀ ਸਿੱਖਿਆ ਦੀ ਹੈ। ਪੰਜਾਬ ਦੇ 24 ਲੱਖ ਗਰੀਬ ਬੱਚਿਆਂ ਨੂੰ ਸਰਕਾਰੀ ਸਕੂਲ ਚ ਬਿਹਤਰ ਸਿੱਖਿਆ ਦਿੱਤੀ ਜਾਵੇਗੀ। ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ਚ ਨਵੇਂ ਸਕੂਲਾਂ ਦਾ ਨਿਰਮਾਣ ਕੀਤਾ ਜਾਵੇਗਾ। ਬਾਹਰੀ ਦੇਸ਼ਾਂ ਤੋਂ ਲੋਕ ਪੰਜਾਬ ਦੇ ਸਕੂਲ ਦੇਖਣ ਦੇ ਲਈ ਆਉਣਗੇ।
ਕੇਜਰੀਵਾਲ ਨੇ ਪੰਜਵੀ ਗਰੰਟੀ ਦਾ ਵੀ ਕੀਤਾ ਐਲਾਨ
ਇਸ ਤੋਂ ਦੌਰਾਨ ਕੇਜਰੀਵਾਲ ਨੇ ਆਪਣੀ ਪੰਜਵੀ ਗਰੰਟੀ (Kejriwal announces fifth guarantee) ਦਾ ਵੀ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਬਾਰਡਰ ’ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਜੇਕਰ ਕੋਈ ਪੁਲਿਸ ਕਰਮੀ ਆਪਰੇਸ਼ਨ ਦੌਰਾਨ ਸ਼ਹੀਦ ਹੁੰਦਾ ਹੈ ਤਾਂ ਉਨ੍ਹਾਂ ਨੂੰ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।
ਇਹ ਵੀ ਪੜੋ:ਸੰਤ ਦੇ ਸਹਾਰੇ ਸਿੱਧੂ ਦਾ ਕੇਜਰੀਵਾਲ 'ਤੇ ਵਾਰ : ਜੈਨ ਮੁਨੀ ਨੇ ਕਿਹਾ ਸੀ - 'ਫ੍ਰੀ ਵੰਡ ਕੇ ਬਾਂਟਾਧਾਰ ਨਾ ਕਰੋ', ਵੀਡੀਓ ਸ਼ੇਅਰ