ਪਠਾਨਕੋਟ:ਜਿੱਥੇ ਕਿ ਇੱਕ ਪਾਸੇ ਸਰਕਾਰ ਵੱਲੋਂ ਮਜ਼ਦੂਰਾਂ ਦੀ ਮਜ਼ਦੂਰੀ ਨਿਸਚਿਤ ਕੀਤੀ ਗਈ ਹੈ, ਉਥੇ ਹੀ ਕਈ ਐਸੇ ਮਾਲਕ ਹਨ ਜੋ ਕਿ ਇਨ੍ਹਾਂ ਮਜ਼ਦੂਰਾਂ ਦਾ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਦੀ ਮਜ਼ਦੂਰੀ ਦੇ ਵਿਚ ਵਾਧਾ ਨਹੀਂ ਕੀਤਾ ਜਾ ਰਿਹਾ ਏਦਾਂ ਦਾ ਹੀ ਕੁਝ ਦੇਖਣ ਨੂੰ ਮਿਲਿਆ ਰਿਹਾ ਹੈ ਪਠਾਨਕੋਟ ਜ਼ਿਲ੍ਹੇ ਵਿੱਚ ਜਿਥੇ ਕਿ ਮਜ਼ਦੂਰਾਂ ਦੀ ਮਜ਼ਦੂਰੀ ਭੱਠਾ ਮਾਲਕਾਂ ਵੱਲੋਂ ਨਾ ਵਧਾਏ ਜਾਣ ਤੇ ਪਿਛਲੇ ਕਈ ਦਿਨਾਂ ਤੋਂ ਭੱਠਾ ਮਾਲਕਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਆ ਰਹੇ ਹਨ। ਉਸੇ ਕੜੀ ਦੇ ਤਹਿਤ ਬੀਤੇ ਕੱਲ੍ਹ ਇਨ੍ਹਾਂ ਭੱਠਾ ਮਜ਼ਦੂਰਾਂ ਨੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਝੰਡੇ ਹੇਠ ਇਕੱਠੇ ਹੋ ਭੱਠਾ ਮਾਲਕਾਂ ਖਿਲਾਫ ਪ੍ਰਦਰਸ਼ਨ ਕੀਤਾ।
ਪ੍ਰਸ਼ਾਸ਼ਨ ਦੁਆਰਾ ਤੈਅ ਕੀਤੇ ਰੇਟ ਮੁਤਾਬਕ ਨਹੀਂ ਮਿਲ ਰਿਹਾ ਮਿਹਨਤਾਨਾ
ਉਨ੍ਹਾਂ ਟੌਲ ਪਲਾਜ਼ਾ ’ਤੇ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਕੁਝ ਵਾਜਬ ਮੰਗਾਂ ਹਨ ਜਿਸ ਵਿਚ ਕਈ ਭੱਠਾ ਮਜ਼ਦੂਰ ਜਿਨ੍ਹਾਂ ਨੂੰ ਪੂਰਾ ਮਿਹਨਤਾਨਾ ਨਹੀਂ ਮਿਲ ਰਿਹਾ। ਇਸ ਤੋਂ ਇਲਾਵਾ ਮੈਡੀਕਲ ਸਹੂਲਤ ਵੀ ਨਹੀਂ ਦਿੱਤੀ ਜਾ ਰਹੀ, ਜਿਸ ਕਰਕੇ ਭੱਠਾ ਮਜ਼ਦੂਰਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਇਸ ਵੱਲ ਧਿਆਨ ਦੇਵੇ ਅਤੇ ਇਨ੍ਹਾਂ ਨੂੰ ਇਨ੍ਹਾਂ ਦੀ ਮਿਹਨਤ ਦਾ ਪੂਰਾ ਪੈਸਾ ਮਿਲ ਸਕੇ।