ਪਠਾਨਕੋਟ: ਕੇਂਦਰ ਸਰਕਾਰ ਵੱਲੋਂ ਲੌਕਡਾਊਨ ਕਰਨ ਅਤੇ ਸੂਬਾ ਸਰਕਾਰ ਵੱਲੋਂ ਕਰਫਿਊ ਲਾਏ ਜਾਣ ਦੇ ਬਾਵਜੂਦ ਕਈ ਲੋਕ ਬਿਨ੍ਹਾਂ ਕਿਸੇ ਕਾਰਨ ਸੜਕਾਂ 'ਤੇ ਘੁੰਮ ਰਹੇ ਹਨ। ਇਸ ਦੇ ਚਲਦੇ ਪਠਾਨਕੋਟ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ 17 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਪਠਾਨਕੋਟ 'ਚ ਕਰਫਿਊ ਦੀ ਉਲੰਘਣਾ ਕਰਨ ਵਾਲੇ 17 ਲੋਕਾਂ 'ਤੇ ਪਰਚੇ ਦਰਜ - ਪਠਾਨਕੋਟ ਨਿਊਜ਼ ਅਪਡੇਟ
ਕੋਰੋਨਾ ਵਾਇਰਸ ਦੇ ਸੰਕਟ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਕਰਫਿਊ ਦਾ ਸਮਾਂ 14 ਅਪ੍ਰੈਲ ਤੱਕ ਵੱਧਾ ਦਿੱਤਾ ਹੈ। ਇਸ ਦੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਪਠਾਨਕੋਟ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ 17 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਲੋਕ ਬਿਨਾਂ ਕਿਸੇ ਕੰਮ ਦੇ ਆਪਣੇ ਘਰਾਂ ਤੋਂ ਬਾਹਰ ਆ ਰਹੇ ਸਨ ਅਤੇ ਬਾਜ਼ਾਰਾਂ ਵਿੱਚ ਘੁੰਮ ਰਹੇ ਸਨ। ਇਹ ਸਭ ਨੂੰ ਵੇਖਦੇ ਹੋਏ ਪਿਛਲੇ 2 ਦਿਨਾਂ 'ਚ ਪੁਲਿਸ ਨੇ 30 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਜਿਨ੍ਹਾਂ ਚੋਂ ਪੁਲਿਸ ਨੇ 17 ਲੋਕਾਂ ਉੱਤੇ ਕਰਫਿਊ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਹੈ।
ਡੀਐਸਪੀ ਨੇ ਕਿਹਾ ਕਿ ਕਰਫਿਊ ਦੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੇਰ ਦੇ ਸਮੇਂ ਮਹਿਜ ਕੁੱਝ ਘੰਟਿਆਂ ਲਈ ਛੂਟ ਦਿੱਤੀ ਗਈ ਸੀ। ਇਹ ਛੂਟ ਲੋਕਾਂ ਨੂੰ ਉਨ੍ਹਾਂ ਦੀਆਂ ਰੋਜ਼ਾਨਾ ਲੋੜੀਂਦਾ ਵਸਤੂਆਂ ਖ਼ਰੀਦ ਲਈ ਦਿੱਤੀ ਗਈ ਸੀ , ਪਰ ਲੋਕ ਪ੍ਰਸ਼ਾਸਨ ਵੱਲੋਂ ਦਿੱਤੀ ਇਸ ਖੁੱਲ੍ਹ ਦਾ ਗ਼ਲਤ ਫਾਇਦਾ ਉੱਠਾ ਰਹੇ ਹਨ। ਜਿਸ ਦੇ ਮੱਦੇਨਜ਼ਰ ਪਠਾਨਕੋਟ ਪੁਲਿਸ ਨੂੰ ਸਖ਼ਤ ਰੁੱਖ ਚੁੱਕਣਾ ਪਿਆ। ਉਨ੍ਹਾਂ ਲੋਕਾਂ ਨੂੰ ਘਰ 'ਚ ਰਹਿਣ ਦੀ ਅਪੀਲ ਕੀਤੀ।