ਪਠਾਨਕੋਟ: ਸ਼ਹਿਰ ਦੇ ਵਾਰਡ ਨੰਬਰ 13 ਵਿੱਚ ਸੀਵਰੇਜ ਦੇ ਪਾਣੀ ਦੀ ਬਲੋਕੇਜ ਹੋਣ ਕਾਰਨ ਸਥਾਨਕ ਵਾਸੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ ਵਿੱਚ ਲੋਕਾਂ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਗੰਦੇ ਪਾਣੀ ਦੇ ਨਿਕਾਸ ਲਈ ਗੁਹਾਰ ਲਗਾਈ।
ਸਥਾਨਕ ਵਾਸੀਆਂ ਨੇ ਕਿਹਾ ਕਿ 7-8 ਸਾਲ ਪਹਿਲਾਂ ਭਾਵ ਕਿ ਭਾਜਪਾ ਸਰਕਾਰ ਵੇਲੇ ਇਸ ਸੜਕ ਨੂੰ ਤੋੜਿਆ ਗਿਆ ਸੀ ਜਿਸ ਤੋਂ ਬਾਅਦ ਇਸ ਸੜਕ ਦੀ ਮੁੜ ਤੋਂ ਮੁਰੰਮਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਸੜਕ ਦੀ ਹਾਲਤ ਬਹੁਤ ਵਧੀਆ ਹੁੰਦੀ ਸੀ ਜਦੋਂ ਦੀ ਇਸ ਦੀ ਤੋੜ ਭੰਨ੍ਹ ਕੀਤੀ ਗਈ ਹੈ ਉਦੋਂ ਤੋਂ ਹੀ ਇਸ ਦੀ ਹਾਲਤ ਖ਼ਸਤਾ ਹੋ ਗਈ ਹੈ।
ਸਥਾਨਕ ਵਾਸੀ ਨੇ ਕਿਹਾ ਕਿ ਇਹ ਗੰਦਾ ਪਾਣੀ ਸੀਵਰੇਜ ਦੀ ਬਲੋਕੇਜ ਹੋਣ ਕਾਰਨ ਸੜਕ ਉੱਤੇ ਖੜ੍ਹਾ ਹੋ ਜਾਂਦਾ ਹੈ। ਪਾਣੀ ਦੇ ਖੜ੍ਹੇ ਹੋਣ ਕਾਰਨ ਇਥੇ ਮੱਛਰ ਪੈਂਦਾ ਹੋਣ ਦਾ ਖ਼ਦਸ਼ਾ ਹੁੰਦਾ ਹੈ ਜਿਸ ਨਾਲ ਉਹ ਬਿਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ।