ਪਠਾਨਕੋਟ: ਚੋਰ ਕਾਫੀ ਸਮੇਂ ਤੋਂ ਰੇਲਗੱਡੀਆਂ 'ਚ ਵਾਪਰ ਰਹੀਆਂ ਵਾਰਦਾਤਾਂ ਨੂੰ ਲੈ ਕੇ ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਰਹੀ। ਇਸ ਲਈ ਰੇਲਵੇ ਪੁਲਿਸ ਵਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਰੇਲ ਗੱਡੀਆਂ ਅੰਦਰ ਚੋਰੀ ਤੇ ਲੁੱਟਾ ਖੋਹਾਂ ਕਰਨ ਵਾਲਿਆਂ ਨੂੰ ਕਾਬੂ ਕਰਨ ਵਿੱਚ ਹੁਣ ਪਠਾਨਕੋਟ ਦੀ ਜੀਆਰਪੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸੇ ਤਹਿਤ ਪੁਲਿਸ ਨੇ ਇੱਕ ਗਿਰੋਹ ਦੇ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ, ਮੋਬਾਈਲ ਅਤੇ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਇਹ ਲੋਕ ਚਲਦੀਆਂ ਟਰੇਨਾਂ ਵਿੱਚ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਅਤੇ ਲੋਕਾਂ ਨੂੰ ਲੁੱਟਦੇ ਸਨ।
ਲੁੱਟ ਕਰਨ ਵਾਲੇ ਮੁਲਜ਼ਮ ਹਰਿਆਣਾ ਦੇ ਰਹਿਣ ਵਾਲੇ: ਇਹ ਸਾਰੇ ਹਰਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਨ੍ਹਾਂ ਨੂੰ ਹੁਣ ਜੀਆਰਪੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਲਿਆ ਗਿਆ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਉਨ੍ਹਾਂ ਨੇ ਨਾਕਾਬੰਦੀ ਕਰ ਕੇ ਬੀਤੇ ਦਿਨ ਹੀ 5 ਵਿਅਕਤੀਆਂ ਨੂੰ ਕਾਬੂ ਕੀਤਾ।