ਪਠਾਨਕੋਟ : ਕੇਂਦਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧੀਆਂ ਤੋਂ ਬਾਅਦ ਹੁਣ ਆਪਣਿਆਂ ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਨੂੰ ਲੈ ਕੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਸਾਬਕਾ ਮੰਰੀ ਅਨਿਲ ਜੋਸ਼ੀ ਤੋਂ ਬਾਅਦ ਹੁਣ ਟਰਾਂਸਪੋਰਟ ਮੰਤਰੀ ਰਹੇ ਮਾ. ਮੋਹਨ ਲਾਲ ਨੇ ਹੁਣ ਬਗ਼ਾਵਤੀ ਸੁਰ ਅਲਾਪਣੇ ਸ਼ੁਰੂ ਕਰ ਦਿੱਤੇ ਹਨ ਤੇ ਉਹ ਕਿਸਾਨਾਂ ਦੇ ਹੱਕ 'ਚ ਨਿੱਤਰ ਆਏ ਹਨ।
'ਪੰਜਾਬ ਬੀਜੇਪੀ ਪ੍ਰਧਾਨ ਨੂੰ ਇਕ ਤੋਂ ਬਾਅਦ ਇਕ ਅੱਖਾਂ ਦਿਖਾਉਣ ਲੱਗਾ'
ਮਾ. ਮੋਹਨ ਲਾਲ ਬੋਲੇ ਕਿਸਾਨਾਂ ਦੇ ਹੱਕ ਦੇ ਵਿੱਚ ਹਾਂ ਦਾ ਨਾਅਰਾ ਮਾਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਸੀ ਕਿ ਸਮੇਂ ਸਿਰ ਕਿਸਾਨਾਂ ਦੇ ਨਾਲ ਗੱਲਬਾਤ ਕਰ ਕੇ ਇਸ ਮਸਲੇ ਨੂੰ ਸੁਲਝਾਉਦੀ। ਉਨ੍ਹਾਂ ਨਾਲ ਹੀ ਬੀਜੇਪੀ ਆਗੂ ਅਨਿਲ ਜੋਸ਼ੀ ਵੱਲੋਂ ਕਹੀ ਗੱਲ ਦੀ ਮਾ. ਮੋਹਨ ਲਾਲ ਨੇ ਕੀਤੀ ਸਰਾਹਨਾ ਕੀਤੀ।
ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹੁਣ ਵੱਖ ਵੱਖ ਸਮੇਂ ਤੇ ਭਾਜਪਾ ਦੇ ਆਗੂਆਂ ਵੱਲੋਂ ਬਿਆਨ ਦਿੱਤੇ ਜਾ ਰਹੇ ਹਨ ਜਿੱਥੇ ਕਿ ਪਿਛਲੇ ਦਿਨੀਂ ਅਨਿਲ ਜੋਸ਼ੀ ਨੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਦਿੱਤੇ ਉਥੇ ਹੀ ਹੁਣ ਸਾਬਕਾ ਮੰਤਰੀ ਰਹਿ ਚੁੱਕੇ ਮਾ. ਮੋਹਨ ਲਾਲ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਝੰਡਾ ਬੁਲੰਦ ਕਰ ਦਿੱਤਾ ਹੈ।
ਜਦੋਂ ਤਕ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਹੈ ਤਾਂ ਉਹ ਚੋਣ ਨਹੀਂ ਲੜ ਸਕਦੇੇ : ਮਾ. ਮੋਹਨ ਲਾਲ