ਪਠਾਨਕੋਟ:ਜ਼ਿਲ੍ਹੇ ’ਚ ਮੀਰੀ ਪੀਰੀ ਸੰਸਥਾ ਵੱਲੋਂ ਸਿੱਖੀ ਦੇ ਪ੍ਰਸਾਰ ਅਤੇ ਪ੍ਰਚਾਰ ਦੇ ਲਈ ਸੰਸਥਾ ਦਾ ਵਿਸਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਸੰਸਥਾ ਦੇ ਲਈ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ ਤੋਂ ਮੈਂਬਰ ਬਣਾਏ ਗਏ ਹਨ ਜੋ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਸਿੱਖੀ ਦੇ ਨਾਲ ਜੋੜਣਗੇ।
ਦੱਸ ਦਈਏ ਕਿ ਮੀਰੀ ਪੀਰੀ ਸੰਸਥਾ ਵੱਲੋਂ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਇਹ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਸਿੱਖੀ ਦੇ ਨਾਲ ਨੌਜਵਾਨਾਂ ਨੂੰ ਜੋੜਿਆ ਜਾਵੇ। ਇਸੇ ਦੇ ਚੱਲਦੇ ਮੀਰੀ ਪੀਰੀ ਸੰਸਥਾ ਵੱਲੋਂ ਸੰਸਥਾ ਦਾ ਵਿਸਤਾਰ ਕੀਤਾ ਗਿਆ ਹੈ। ਸੰਸਥਾ ਲਈ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਸਥਾ ਦੇ ਨਵੇਂ ਮੈਂਬਰਾਂ ਦੀਆ ਨਿਯੁਕਤੀਆਂ ਕੀਤੀਆਂ ਗਈਆਂ ਹਨ।