ਪਠਾਨਕੋਟ: ਵਿਧਾਇਕ ਅਮਿਤ ਵਿੱਜ ਨੂੰ ਮੰਗਲਵਾਰ ਸਿਹਤ ਵਿਗੜਨ ਕਾਰਨ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਅੰਮ੍ਰਿਤਸਰ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਨੂੰ ਹਲਕਾ ਬੁਖਾਰ ਸੀ।
ਜਾਣਕਾਰੀ ਅਨੁਸਾਰ ਲੰਘੀ ਪੰਜ ਅਗਸਤ ਨੂੰ ਵਿਧਾਇਕ ਦਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਸੀ, ਜਿਸ ਉਪਰੰਤ ਉਨ੍ਹਾਂ ਨੂੰ ਘਰ ਵਿੱਚ ਹੀ ਆਈਸੋਲੇਟ ਕੀਤਾ ਗਿਆ, ਪਰ ਮੰਗਲਵਾਰ ਨੂੰ ਵਿਧਾਇਕ ਦੀ ਤਬੀਅਤ ਵਿਗੜ ਗਈ ਅਤੇ ਸਾਹ ਲੈਣ ਵਿੱਚ ਦਿੱਕਤ ਆਉਣ ਲਗ ਗਈ।