ਪਠਾਨਕੋਟ: ਸੜਕਾਂ ਦੀ ਖਸਤਾ ਹਾਲਤ ਨੂੰ ਦੇਖਦੇ ਹੋਏ ਭਾਜਪਾ ਦੇ ਸਾਬਕਾ ਡਿਪਟੀ ਸਪੀਕਰ ਤੇ ਮੌਜੂਦਾ ਵਿਧਾਇਕ ਦਿਨੇਸ਼ ਸਿੰਘ ਬੱਬੂ ਨੇ ਭਾਜਪਾ ਕਾਰਜਕਰਤਾਵਾਂ ਦੇ ਨਾਲ ਮਿਲ ਕੇ ਖਾਨਪੁਰ ਪੰਗੋਲੀ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿਨੇਸ ਸਿੰਘ ਬੱਬੂ ਨੇ ਕਿਹਾ ਕਿ ਕੈਪਟਨ ਸਰਕਾਰ ਬਣੇ ਨੂੰ 4 ਸਾਲ ਦਾ ਸਮਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਰਕਾਰ ਬਣੀ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਸਰਕਾਰ ਵੱਲੋਂ ਕੋਈ ਵੀ ਕੰਮ ਮੁਕੰਮਲ ਨਹੀਂ ਕੀਤਾ ਗਿਆ।