ਪਠਾਨਕੋਟ: ਦੇਸ਼ ਦੇ ਵਿੱਚ ਸਮੂਹਿਕ ਜਬਰ-ਜਨਾਹ ਰੁਕਣ ਦਾ ਨਾਮ ਨਹੀਂ ਲੈ ਰਹੇ। ਆਏ ਦਿਨ ਕਿਤੇ ਨਾ ਕਿਤੇ ਜਬਰ-ਜਨਾਹ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਪਠਾਨਕੋਟ ਦੇ ਸਰਹੱਦੀ ਖੇਤਰ ਹਲਕਾ ਭੋਆ ਦੇ ਵਿੱਚ ਸਾਹਮਣੇ ਆਇਆ ਹੈ। ਜਿੱਥੇ ਕਿ ਇੱਕ ਦਲਿਤ ਮਹਿਲਾ ਦੇ ਨਾਲ ਦੇ ਹੀ ਪਿੰਡ ਦੇ ਤਿੰਨ ਨੌਜਵਾਨਾਂ ਨੇ ਸਮੂਹਿਕ ਜਬਰ-ਜਨਾਹ ਕੀਤਾ ਹੈ।
ਪੀੜਤ ਨੇ ਇਸ ਪੂਰੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਪਰ ਇੱਕ ਮਹੀਨਾ ਬੀਤ ਜਾਣ ਦੇ ਬਾਅਦ ਜਿੱਥੇ ਪੁਿਲਸ ਨੇ ਮਾਮਲਾ ਤਾਂ ਦਰਜ ਕਰ ਲਿਆ ਹੈ ਪਰ ਮੁਲਜ਼ਮ ਸਲਾਖਾਂ ਤੋਂ ਕਾਫ਼ੀ ਦੂਰ ਹਨ। ਪੀੜਤ ਮਹਿਲਾ ਦੇ ਨਾਲ ਹੋਏ ਇਸ ਪੂਰੇ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਵੀ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਵੀ ਪੁਲਿਸ ਨੂੰ ਦਿੱਤੀ। ਉਧਰ ਪੁਲਿਸ ਵੀ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।