ਬੀਤੇ ਦਿਨੀਂ ਪੁਲਵਾਮਾ 'ਚ ਸੀਆਰਪੀਐੱਫ਼ ਦੇ ਜਵਾਨਾਂ ਨਾਲ ਹੋਈ ਦਹਿਸ਼ਤਗਰਦੀ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਰ ਕੋਈ ਚਾਹੁੰਦਾ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਤੇ ਉਨ੍ਹਾਂ ਨੂੰ ਬਣਦਾ ਸਨਮਾਨ ਵੀ ਦਿੱਤਾ ਜਾਵੇ।
ਆਪਣੀ ਇੱਕ ਮਹੀਨੇ ਦੀ ਤਨਖ਼ਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਵੇਗਾ ਇਹ ਵਿਧਾਇਕ - pulwama terror attack
ਪਠਾਨਕੋਟ: ਪੁਲਵਾਮਾ ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਸਦਮੇ 'ਚ ਹੈ। ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਥਾਂ-ਥਾਂ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਦੌਰਾਨ ਵਿਧਾਨ ਸਭਾ ਹਲਕਾ ਭੋਆ ਦੇ ਵਿਧਾਇਕ ਇੱਕ ਸਮਾਗਮ 'ਚ ਪੁੱਜੇ ਜਿੱਥੇ ਉਨ੍ਹਾਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਣ ਦਾ ਐਲਾਨ ਕੀਤਾ।
ਵਿਧਾਇਕ ਜੋਗਿੰਦਰ ਪਾਲ
ਇਸੇ ਨੂੰ ਵੇਖਦਿਆਂ ਵਿਧਾਨ ਸਭਾ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਆਪਣੀ ਇਕ ਮਹੀਨੇ ਦੀ ਤਨਖ਼ਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਬਾਕੀ ਵਿਧਾਇਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਣ।