ਪਠਾਨਕੋਟ: ਸੇਵਾ ਕੇਂਦਰ ਜੋ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਜ਼ਿਆਦਾਤਰ ਪਿੰਡਾਂ ਦੇ ਵਿੱਚ ਖੋਲ੍ਹੇ ਗਏ ਸਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆ ਸਕੇ ਪਰ ਜਿਸ ਤਰ੍ਹਾਂ ਹੀ ਸਰਕਾਰ ਬਦਲੀ ਸਰਕਾਰ ਨੇ ਸਭ ਤੋਂ ਪਹਿਲਾਂ ਜ਼ਿਆਦਾਤਰ ਪਿੰਡਾਂ ਦੇ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਨੂੰ ਬੰਦ ਕਰਵਾ ਦਿੱਤਾ ਅਤੇ ਹੁਣ ਆਲਮ ਇਹ ਹੈ ਕਿ ਲੋਕ ਆਪਣੇ ਕੰਮ ਕਰਵਾਉਣ ਲਈ ਖੱਜਲ ਖੁਆਰ ਹੋ ਰਹੇ ਹਨ। ਹਲਕਾ ਭੋਆ ਦੇ ਵਿੱਚ ਜ਼ਿਆਦਾਤਰ ਸੇਵਾ ਕੇਂਦਰ ਬੰਦ ਹਨ। ਇਸ ਨੂੰ ਲੈ ਕੇ ਹਲਕਾ ਭੋਆ ਦੇ ਵਿਧਾਇਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕੋਲ ਫੰਡ ਹੀ ਨਹੀਂ ਹੈ ਜਿਸ ਕਰਕੇ ਉਹ ਸਾਰੇ ਸੇਵਾ ਕੇਂਦਰ ਚਲਾ ਸਕੇ ਪੰਜਾਬ ਸਰਕਾਰ ਦਾ ਖ਼ਜ਼ਾਨਾ ਖਾਲੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅੱਗੇ ਸੇਵਾ ਕੇਂਦਰਾਂ ਨੂੰ ਮੁੜ ਤੋਂ ਚਲਾਉਣ ਦੀ ਗੁਹਾਰ ਲਗਾਈ ਹੈ।
ਹਲਕਾ ਭੋਆ ਦੇ ਵਿੱਚ ਜ਼ਿਆਦਾਤਰ ਸੇਵਾ ਕੇਂਦਰ ਹਨ ਬੰਦ, ਦਿੱਕਤਾਂ ਦਾ ਸਾਹਮਣਾ ਕਰ ਰਹੇ ਲੋਕ
ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਜ਼ਿਆਦਾਤਰ ਪਿੰਡਾਂ ਵਿੱਚ ਸੇਵਾ ਕੇਂਦਰ ਖੋਲ੍ਹੇ ਗਏ ਸਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆ ਸਕੇ। ਵਿਧਾਨ ਸਭਾ ਹਲਕਾ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਨੇ ਦੱਸਿਆ ਕਿ ਸਰਕਾਰ ਕੋਲ ਇਨ੍ਹਾਂ ਸੇਵਾ ਕੇਂਦਰਾਂ ਨੂੰ ਚਲਾਉਣ ਵਾਸਤੇ ਪੈਸੇ ਨਹੀਂ ਹਨ।
ਹਲਕਾ ਭੋਆ ਦੇ ਵਿੱਚ ਜ਼ਿਆਦਾਤਰ ਸੇਵਾ ਕੇਂਦਰ ਹਨ ਬੰਦ, ਦਿੱਕਤਾਂ ਦਾ ਸਾਹਮਣਾ ਕਰ ਰਹੇ ਲੋਕ
ਵਿਧਾਨ ਸਭਾ ਹਲਕਾ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਨੇ ਦੱਸਿਆ ਕਿ ਸੇਵਾ ਕੇਂਦਰ ਬੰਦ ਹੋਣ ਦਾ ਕਾਰਨ ਇਹ ਹੈ ਕਿ ਸਰਕਾਰ ਦਾ ਖਜ਼ਾਨਾ ਖਾਲੀ ਹੈ ਅਤੇ ਸਰਕਾਰ ਕੋਲ ਇਨ੍ਹਾਂ ਸੇਵਾ ਕੇਂਦਰਾਂ ਨੂੰ ਚਲਾਉਣ ਵਾਸਤੇ ਪੈਸੇ ਨਹੀਂ ਹਨ। ਪਰ ਉਨ੍ਹਾਂ ਨੇ ਕਿਹਾ ਹੈ ਕਿ ਮੈਂ ਇਹ ਮੁੱਦਾ ਵਿਧਾਨ ਸਭਾ ਦੇ ਵਿੱਚ ਚੁੱਕਾਂਗਾ ਤਾਂ ਜੋ ਸਰਕਾਰ ਇਸ ਨੂੰ ਮੰਨ੍ਹ ਲਵੇ ਅਤੇ ਜਿਹੜੇ ਸੇਵਾ ਕੇਂਦਰ ਬੰਦ ਹਨ ਉਹ ਮੁੜ ਤੋਂ ਚਲਾਏ ਜਾ ਸਕਣ ਅਤੇ ਲੋਕਾਂ ਨੂੰ ਸਹੂਲਤ ਮਿਲ ਸਕੇ।