ਪਠਾਨਕੋਟ: ਸੂਬੇ ਭਰ 'ਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਮਹਾਂਮਾਰੀ ਦੇ ਦਿਨੋਂ ਦਿਨ ਵੱਧ ਰਹੇ ਮਾਮਲੇ ਸਰਕਾਰਾਂ ਲਈ ਚਿੰਤਾ ਦਾ ਵਿਸ਼ੇ ਬਣੇ ਹੋਏ ਹਨ। ਅਜਿਹੇ 'ਚ ਪਠਾਨਕੋਟ ਨਗਰ ਨਿਗਮ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਥੇ 8 ਮੁਲਾਜ਼ਮ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।
8 ਮੁਲਾਜ਼ਮ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਨਗਰ ਨਿਗਮ ਪਠਾਨਕੋਟ ਨੂੰ ਕੀਤਾ ਸੀਲ
8 ਮੁਲਾਜ਼ਮ ਕੋਰੋਨਾ ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਪਠਾਨਕੋਟ ਨਗਰ ਨਿਗਮ ਨੂੰ 14 ਸਤੰਬਰ ਤੱਕ ਸੀਲ ਕਰ ਦਿੱਤਾ ਗਿਆ ਹੈ। ਇਸ ਬਾਰੇ ਸਿਵਲ ਸਰਜਨ ਜੁਗਲ ਕਿਸ਼ੋਰ ਨੇ ਜਾਣਕਾਰੀ ਦਿੱਤੀ ਹੈ।
ਨਗਰ ਨਿਗਮ ਪਠਾਨਕੋਟ ਨੂੰ ਕੀਤਾ ਸੀਲ
ਮੁਲਾਜ਼ਮ ਦੇ ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਨਗਰ ਨਿਗਮ ਨੂੰ 14 ਸਤੰਬਰ ਤੱਕ ਸੀਲ ਕਰ ਦਿੱਤਾ ਗਿਆ ਹੈ। ਇਸ ਬਾਰੇ ਸਿਵਲ ਸਰਜਨ ਜੁਗਲ ਕਿਸ਼ੋਰ ਨੇ ਜਾਣਕਾਰੀ ਦਿੱਤੀ ਹੈ।
ਸਿਵਲ ਸਰਜਨ ਜੁਗਲ ਕਿਸ਼ੋਰ ਨੇ ਦੱਸਿਆ ਕਿ ਕੁੱਲ 8 ਮੁਲਾਜ਼ਮ ਨਗਰ ਨਿਗਮ ਦੇ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਸ ਤੋਂ ਬਾਅਦ ਨਗਰ ਨਿਗਮ ਨੂੰ 14 ਸਤੰਬਰ ਤੱਕ ਬੰਦ ਕਰ ਦਿੱਤਾ ਗਿਆ ਹੈ।