ਪਠਾਨਕੋਟ: ਪੰਜਾਬ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਉਣ ਅਤੇ ਵਿਕਾਸ ਕੰਮ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜੇ ਗੱਲ ਕਰੀਏ ਮੁਲਾਜ਼ਮਾਂ ਦੀ ਤਾਂ ਮੁਲਾਜਮਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹਾਂ ਤੱਕ ਨਹੀਂ ਮਿਲੀਆਂ ਜਿਸ ਕਾਰਨ ਉਹ ਸੜਕਾਂ 'ਤੇ ਉੱਤਰ ਆਏ ਹਨ। ਅਜਿਹਾ ਹੀ ਕੁੱਝ ਪਠਾਨਕੋਟ ਵਿੱਚ ਵੇਖਣ ਨੂੰ ਮਿਲਿਆ ਹੈ।
ਨਗਰ ਨਿਗਮ ਅਧਿਕਾਰਿਆਂ ਨੇ ਕੀਤਾ ਸਰਕਾਰ ਦਾ ਪਿੱਟ-ਸਿਆਪਾ - pathankot municipal corporation
ਪਠਾਨਕੋਟ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ, ਵਾਟਰ ਸਪਲਾਈ ਅਤੇ ਕੱਚੇ ਮੁਲਾਜ਼ਮਾਂ ਨੇ ਸੋਮਵਾਰ ਨੂੰ ਨਿਗਮ ਦੇ ਬਾਹਰ ਮੇਨ ਬਾਜ਼ਾਰ ਦੀ ਸੜਕ ਜਾਮ ਕਰਕੇ ਪੰਜਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।
ਡਿਜ਼ਾਇਨ ਫ਼ੋਟੋ।
ਦਰਅਸਲ ਪਠਾਨਕੋਟ 'ਚ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ, ਵਾਟਰ ਸਪਲਾਈ ਅਤੇ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਜਿਸ ਕਾਰਨ ਉਨ੍ਹਾਂ ਨੇ ਸੋਮਵਾਰ ਨੂੰ ਨਿਗਮ ਦੇ ਬਾਹਰ ਸੜਕ ਜਾਮ ਕਰਕੇ ਪੰਜਾਬ ਸਰਕਾਰ ਅਤੇ ਨਿਗਮ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਜਿਸ ਕਾਰਨ ਉਹ ਹੁਣ 'ਤੇ ਉੱਤਰ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।