ਪਠਾਨਕੋਟ : ਹਲਕਾ ਸੁਜਾਨਪੁਰ ਵਿਖੇ ਪੁਰਾਣੀ ਰੰਜਿਸ਼ ਦੇ ਚਲਦੇ ਇੱਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਜਾਣਕਾਰੀ ਮੁਤਾਬਕ ਪ੍ਰਵੇਸ਼ ਦਾ ਵਿਨੈ ਨਾਂਅ ਦੇ ਇੱਕ ਨੌਜਵਾਨ ਨਾਲ ਪੁਰਾਣੀ ਰੰਜਿਸ਼ ਸੀ। ਉਨ੍ਹਾਂ ਵਿਚਾਲੇ ਕਿਸ ਗੱਲ ਨੂੰ ਲੈ ਤਕਰਾਰ ਹੋਈ ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੁੜ ਆਪਸੀ ਝੱੜਪ ਤੋਂ ਬਾਅਦ ਵਿਨੈ ਨੇ ਪ੍ਰਵੇਸ਼ ਦੇ ਢਿੱਡ ਵਿੱਚ ਛੂਰਾ ਮਾਰ ਦਿੱਤਾ ਅਤੇ ਮੌਕੇ 'ਤੇ ਫਰਾਰ ਹੋ ਗਿਆ। ਸਥਾਨਕ ਲੋਕਾਂ ਨੇ ਪ੍ਰਵੇਸ਼ ਨੂੰ ਜ਼ਖਮੀ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿਥੇ ਉਸ ਦੀ ਮੌਤ ਹੋ ਗਈ।