ਪਠਾਨਕੋਟ:ਸੁਜਾਨਪੁਰ ਦੇ ਪਿੰਡ ਡੂੰਘ ਵਿਖੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਦੇ ਨਾਲ ਕਤਲ (murder of a young man) ਕੀਤਾ ਗਿਆ।ਮਿਲੀ ਜਾਣਕਾਰੀ ਮੁਤਾਬਿਕ ਪੁਰਾਣੀ ਰੰਜਿਸ਼ ਕਾਰਨ ਇਹ ਕਤਲ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸ਼ਖ਼ਸ ਘਰ ਤੋਂ ਦੁਕਾਨ ਖੋਲ੍ਹਣ ਦੇ ਲਈ ਗਿਆ ਸੀ ਅਤੇ ਜਿੱਥੇ ਕਿ ਉਸ ਦੇ ਉੱਪਰ ਪਿੰਡ ਦੇ ਹੀ ਦੋ ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦੇ ਤੇਜ਼ ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦਾ ਪਤਾ ਪਰਿਵਾਰ ਵਾਲਿਆਂ ਅਤੇ ਸਥਾਨਕ ਲੋਕਾਂ ਨੂੰ ਲੱਗਿਆ ਤਾਂ ਉਨ੍ਹਾਂ ਨੇ ਰੋਸ ਦੇ ਚਲਦੇ ਸ਼ਾਹਪੁਰ ਕੰਡੀ ਰੋਡ ਜਾਮ (Shahpur Kandi Road Jam) ਕਰ ਦਿੱਤਾ ਅਤੇ ਮੁਲਜ਼ਮਾਂ ਨੂੰ ਫੜਨ ਦੀ ਮੰਗ ਕਰਨ ਲੱਗੇ। ਜਿਸ ਦੇ ਚਲਦੇ ਮੌਕੇ ਤੇ ਪੁੱਜੀ ਪੁਲੀਸ ਨੇ ਲੋਕਾਂ ਨੂੰ ਸ਼ਾਂਤ ਕਰਵਾਇਆ।