ਪਠਾਨਕੋਟ: ਪੰਜਾਬ ਦੇ ਨਾਲ ਲੱਗਦੇ ਭਾਰਤ-ਪਾਕਿ ਦੇ ਸਰਹੱਦੀ ਇਲਾਕਿਆਂ ਉੱਤੇ ਅੱਤਵਾਦੀਆਂ ਹਮਲੇ ਦੇ ਖ਼ਦਸ਼ੇ ਨੂੰ ਦੇਖਦਿਆਂ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਸਰਦੀਆਂ ਦੌਰਾਨ ਧੁੰਦ ਦੀ ਸ਼ੁਰੂਆਤ ਨੂੰ ਦੇਖਦਿਆਂ ਸਰਹੱਦਾਂ ਉੱਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਸਾਲ 2020 ਵਿੱਚ ਪਾਕਿਸਤਾਨ ਨੇ ਜੰਮੂ-ਕਸ਼ਮੀਰ ਜਾਂ ਪੰਜਾਬ ਵਿੱਚ ਸਰਹੱਦਾਂ ਰਾਹੀਂ ਅੱਤਵਾਦੀਆਂ ਦੇ ਸਮੂਹ ਨੂੰ ਭੇਜਣ ਤੋਂ ਇਲਾਵਾ ਕਈ ਮਾਰਗਾਂ ਉੱਤੇ ਘੁਸਪੈਠ ਕਰਨ ਦੀ ਵੀ ਕੋਸ਼ਿਸ਼ ਕੀਤੀ। ਬੀਐੱਸਐਫ਼ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਤਵਾਦੀ ਸਮੂਹ ਧੁੰਦ ਦਾ ਫ਼ਾਇਦਾ ਲੈ ਕੇ ਸੂਬੇ ਵਿੱਚ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ।
ਪੁਲਿਸ ਦੇ ਸੂਤਰਾਂ ਮੁਤਾਬਕ ਸਾਲ 2016 ਵਿੱਚ ਜਨਵਰੀ ਦੇ ਸ਼ੁਰੂਆਤ ਵਿੱਚ ਹੋਏ ਪਠਾਨਕੋਟ ਹਮਲੇ ਤੋਂ ਬਾਅਦ ਹਰ ਨਵੇਂ ਸਾਲ ਤੋਂ ਪਹਿਲਾਂ ਭਾਰਤ ਦੀਆਂ ਸਰਹੱਦਾਂ ਉੱਤੇ ਹਾਈ ਅਲਰਟ ਜਾਰੀ ਕੀਤਾ ਜਾਂਦਾ ਹੈ।
ਬਾਰਡਰ ਦੇ ਨੇੜਲੇ ਪਿੰਡ-ਵਾਸੀਆਂ ਨੂੰ ਰਾਤ ਨੂੰ ਘਰ ਰਹਿਣ ਦੀ ਅਪੀਲ
ਪੰਜਾਬ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ ਖੋਜ ਅਭਿਆਨ ਤੋਂ ਲੈ ਕੇ ਚੈਕਿੰਗ ਅਭਿਆਨ ਲਗਾਤਾਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਸਰਹੱਦਾਂ ਦੇ ਨੇੜੇ ਵਸਦੇ ਪਿੰਡਾਂ ਦੇ ਵਾਸੀਆਂ ਨੂੰ ਰਾਤ ਦੇ ਸਮੇਂ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਹੱਦ ਦੇ ਨਾਲ ਵੱਗਦੇ ਰਾਵੀ ਦਰਿਆ ਉੱਤੇ ਵੀ ਚੌਕਸੀ ਵਧਾਈ ਗਈ ਹੈ।
ਅੱਤਵਾਦੀ ਭਾਰਤ ਅੰਦਰ ਵੜ੍ਹਣ ਦੀ ਕਰ ਰਹੇ ਨੇ ਕੋਸ਼ਿਸ਼
ਸੀਮਾ ਸੁਰੱਖਿਆ ਬਲ (ਬੀਐੱਸਐਫ਼ ਮੁਤਾਬਕ) ਮੁਤਾਬਕ ਪਾਕਿਸਤਾਨ ਵੱਲੋਂ ਗੁਜਰਾਤ ਅਤੇ ਰਾਜਸਥਾਨ ਦੀਆਂ ਸਰਹੱਦਾਂ ਅੱਤਵਾਦੀਆਂ ਵੱਲੋਂ ਭਾਰਤ ਦੇ ਅੰਦਰ ਵੜ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਐੱਸਐੱਫ਼ ਵੱਲੋਂ ਜਾਰੀ ਕੀਤੇ ਡਾਟੇ ਮੁਤਾਬਕ ਸਰਹੱਦਾਂ ਰਾਹੀਂ ਭਾਰਤ ਵਿੱਚ ਘੁਸਪੈਠ ਕਰਨ ਦੀਆਂ ਵਾਰਦਾਤਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਡਾਟੇ ਮੁਤਾਬਕ ਪਿਛਲੇ ਸਾਲ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਗੁਜਰਾਤ ਅਤੇ ਰਾਜਸਥਾਨ ਦੀਆਂ ਸਰਹੱਦਾਂ ਉੱਤੇ ਘੁਸਪੈਠ ਕਰਨ ਦੀ ਕੋਈ ਵੀ ਵਾਰਦਾਤ ਦਰਜ ਨਹੀਂ ਕੀਤੀ ਗਈ। ਪਰ ਦਿਲਚਸਪ ਗੱਲ ਇਹ ਹੈ ਕਿ ਬੀਐੱਸਐੱਫ਼ ਦੇ ਕਸ਼ਮੀਰ ਫ੍ਰੰਟਿਅਰ ਨੇ ਪਿਛਲੇ ਸਾਲ ਦੀ ਤੁਲਨਾ ਵਿੱਚ ਸਿਰਫ਼ ਇੱਕ ਘੁਸਪੈਠ ਦਰਜ ਕੀਤੀ ਹੈ, ਜਿਥੇ ਪਿਛਲੇ ਸਾਲ ਨਵੰਬਰ ਦੇ ਪਹਿਲੇ ਹਫ਼ਤੇ ਤੱਕ 4 ਘੁਸਪੈਠਾਂ ਹੋਈਆਂ ਸਨ।