ਪਠਾਨਕੋਟ: ਭਾਰਤੀ ਫੌਜ ਦੇ ਜਵਾਨ ਦੇਸ਼ ਦੀਆਂ ਸਰਹੱਦਾਂ 'ਤੇ ਰਾਖੀ ਕਰਦੇ ਹਨ ਤਾਂ ਜੋ ਦੇਸ਼ਵਾਸੀ ਆਪਣੇ ਘਰਾਂ 'ਚ ਸੁਰੱਖਿਅਤ ਰਹਿ ਸਕਣ, ਪਰ ਉਨ੍ਹਾਂ ਦੇ ਪਰਿਵਾਰ ਆਪਣੇ ਘਰਾਂ 'ਚ ਸੁਰੱਖਿਅਤ ਨਹੀਂ ਹਨ। ਅਜਿਹਾ ਹੀ ਮਾਮਲਾ ਪਠਾਨਕੋਟ ਦੇ ਪਿੰਡ ਦਰੱਖਡ ਵਿਖੇ ਸਾਹਮਣੇ ਆਇਆ ਹੈ। ਇਥੇ ਇੱਕ ਫੌਜੀ ਦੀ ਮਾਂ ਨੂੰ ਗੁਆਂਢੀਆਂ ਨੇ ਜ਼ਿੰਦਾ ਸਾੜ ਦਿੱਤਾ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਜ਼ਮੀਨੀ ਵਿਵਾਦ ਕਾਰਨ ਹੋਏ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਮਹਿਲਾ ਨੂੰ ਸਾੜਿਆ ਜ਼ਿੰਦਾ - ਜ਼ਮੀਨੀ ਵਿਵਾਦ ਕਾਰਨ ਹੋਏ ਝਗੜੇ
ਪਠਾਨਕੋਟ 'ਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪਠਾਨਕੋਟ ਦੇ ਪਿੰਡ ਦਰੱਖਡ ਵਿਖੇ ਇੱਕ ਫੌਜੀ ਦੀ ਮਾਂ ਨੂੰ ਗੁਆਂਢੀਆਂ ਨੇ ਜ਼ਿੰਦਾ ਸਾੜ ਦਿੱਤਾ ਤੇ ਇਲਾਜ ਦੇ ਦੌਰਾਨ ਪੀੜਤ ਮਹਿਲਾ ਦੀ ਮੌਤ ਹੋ ਗਈ।ਜ਼ਮੀਨੀ ਵਿਵਾਦ ਕਾਰਨ ਹੋਏ ਝਗੜੇ ਨੂੰ ਲੈ ਕੇ ਮੁਲਜ਼ਮਾਂ ਨੇ ਮਹਿਲਾ ਨੂੰ ਜ਼ਿੰਦਾ ਸਾੜਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਮ੍ਰਿਤਕਾ ਦੀ ਪਛਾਣ ਦਰਸ਼ਨਾ ਦੇਵੀ ਵਜੋਂ ਹੋਈ ਹੈ। ਮ੍ਰਿਤਕਾ ਦੇ ਪੁੱਤਰ ਨੇ ਦੱਸਿਆ ਕਿ ਉਹ ਭਾਰਤ ਫੌਜ 'ਚ ਬਤੌਰ ਸਿਪਾਹੀ ਆਪਣੀ ਸੇਵਾਵਾਂ ਦੇ ਰਿਹਾ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਉਹ ਆਪਣੀ ਡਿਊਟੀ 'ਤੇ ਤਾਇਨਾਤ ਸੀ। ਉਸ ਦੇ ਡਿਊਟੀ ਜਾਣ ਪਿੱਛੋਂ ਜ਼ਮੀਨੀ ਵਿਵਾਦ ਦੇ ਚੱਲਦੇ ਗੁਆਂਢੀਆਂ ਨੇ ਉਸ ਦੀ ਮਾਂ ਨੂੰ ਜ਼ਿੰਦਾ ਸਾੜ ਦਿੱਤਾ। ਘਟਨਾ ਦੀ ਖ਼ਬਰ ਮਿਲਦੇ ਹੀ ਪਿੰਡ ਦੇ ਹੋਰਨਾਂ ਲੋਕਾਂ ਨੇ ਉਸ ਦੀ ਮਾਂ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ। 80 ਫੀਸਦੀ ਸੜ ਜਾਣ ਦੇ ਚਲਦੇ ਉਸ ਮਾਂ ਨੂੰ ਸਿਵਲ ਹਸਪਤਾਲ ਪਠਾਨਕੋਟ 'ਚ ਰੈਫ਼ਰ ਕਰ ਦਿੱਤਾ ਗਿਆ। ਇਥੇ ਇਲਾਜ ਦੌਰਾਨ ਉਸ ਦੀ ਮਾਂ ਦੀ ਮੌਤ ਹੋ ਗਈ। ਉਕਤ ਫੌਜੀ ਰਾਜੇਸ਼ ਕੁਮਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ 3 ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖਿਲਾਫ ਕਤਲ ਮਾਮਲੇ ਦੀ ਧਾਰਾ 302, 307, 452 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੇ ਬਾਅਦ ਤੋਂ ਹੀ ਮੁਲਜ਼ਮ ਫਰਾਰ ਹਨ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ ਹੈ ਤੇ ਜਲਦ ਹੀ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਜਾਣਗੇ।