ਪਠਾਨਕੋਟ: ਜ਼ਿਲ੍ਹੇ ਦੇ ਪਿੰਡ ਕੋਟਲੀ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ 'ਚ ਨਵ-ਵਿਆਹੁਤਾ ਦੀ ਮੌਤ ਹੋ ਗਈ ਤੇ ਉਸ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਵੱਲੋਂ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪਠਾਨਕੋਟ ਵਿਖੇ ਸੜਕ ਹਾਦਸੇ 'ਚ ਨਵ-ਵਿਆਹੁਤਾ ਦੀ ਮੌਤ, ਪਤੀ ਗੰਭੀਰ ਜ਼ਖਮੀ - ਸਿਵਲ ਹਸਪਤਾਲ ਪਠਾਨਕੋਟ
ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪਿੰਡ ਕੋਟਲੀ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ 'ਚ ਨਵ-ਵਿਆਹੁਤਾ ਦੀ ਮੌਤ ਹੋ ਗਈ ਤੇ ਉਸ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਜਾਣਕਾਰੀ ਮੁਤਾਬਕ ਇਹ ਸੜਕ ਹਾਦਸਾ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪਿੰਡ ਕੋਟਲੀ ਵਿਖੇ ਵਾਪਰਿਆ। ਹਾਦਸਾ ਉਦੋਂ ਵਾਪਰਿਆ ਜਦੋਂ ਇੱਕ ਨਵ-ਵਿਆਹੀਆ ਜੋੜਾ ਐਕਟਿਵਾ 'ਤੇ ਪਠਾਨਕੋਟ ਤੋਂ ਦੀਨਾਨਗਰ ਜਾ ਰਿਹਾ ਸੀ ਤੇ ਕਿਸੇ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਹੋਣ ਨਾਲ ਪਤੀ-ਪਤਨੀ ਸੜਕ 'ਤੇ ਡਿੱਗ ਪਏ ਤੇ ਕਾਰ ਚਾਲਕ ਉਨ੍ਹਾਂ ਨੂੰ ਦਰੜਦਾ ਹੋਇਆ ਫ਼ਰਾਰ ਹੋ ਗਿਆ। ਇਸ ਸੜਕ ਹਾਦਸੇ 'ਚ ਨਵ-ਵਿਆਹੁਤਾ ਦੀ ਮੌਤ ਹੋ ਗਈ। ਜਦੋਂ ਕਿ ਉਸ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।
ਹਾਦਸੇ ਦੀ ਥਾਂ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਮ੍ਰਿਤਕ ਮਹਿਲਾ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਕੋਟ ਭੇਜ ਦਿੱਤੀ ਹੈ। ਇਸ ਤੋਂ ਇਲਾਵਾ ਮ੍ਰਿਤਕਾ ਦੇ ਜ਼ਖਮੀ ਪਤੀ ਨੂੰ ਜ਼ੇਰੇ ਇਲਾਜ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਅਣਪਛਾਤੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।