ਪਠਾਨਕੋਟ: ਪਠਾਨਕੋਟ ਵਿੱਚ ਲੌਕਡਾਊਨ ਤੇ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਦੀਆਂ ਦੇਖੀਆਂ ਗਈਆਂ ਹਨ। ਦਰਅਸਲ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਇੱਕ ਟਰੈਕਟਰ ਟਰਾਲੀ ਉਪਰ ਸਰਕਾਰ ਵੱਲੋਂ ਭੇਜੇ ਗਏ ਰਾਸ਼ਨ ਦੀਆਂ ਕਿੱਟਾਂ ਮੌਜੂਦ ਸਨ ਤੇ ਉਨ੍ਹਾਂ ਨੂੰ ਲੈਣ ਵਾਸਤੇ ਭਾਰੀ ਗਿਣਤੀ ਵਿੱਚ ਵਾਰਡ ਨੰਬਰ 37 ਦੇ ਲੋਕ ਇਕੱਠੇ ਹੋ ਗਏ। ਜਿਨ੍ਹਾਂ ਨੇ ਕਿ ਬੀਤੀ ਰਾਤ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉਡਾਈਆਂ। ਪਰ ਇਸ ਵਿੱਚ ਕਿਤੇ ਨਾ ਕਿਤੇ ਪ੍ਰਸ਼ਾਸਨ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਜਿਸ ਨੇ ਕੋਈ ਵੀ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ।
ਕੋਵਿਡ-19: ਪਠਾਨਕੋਟ 'ਚ ਰਾਸ਼ਲ ਲੈਣ ਲਈ ਇਕੱਠੀ ਹੋਈ ਭੀੜ, 'ਸਮਾਜਿਕ' ਦੂਰੀ ਦੀਆਂ ਉੱਡੀਆਂ ਧੱਜੀਆਂ - coronavirus
ਪਠਾਨਕੋਟ ਵਿੱਚ ਲੋਕ ਲੌਕਡਾਊਨ ਦੀਆਂ ਧੱਜੀਆਂ ਉਡਾਉਂਦੇ ਹੋਏ ਨਜ਼ਰ ਆਏ। ਦਰਅਸਲ, ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਲੋਕ ਇੱਕ ਦੂਜੇ ਉੱਤੇ ਚੜ੍ਹਦੇ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ਜਿਸ ਜਗ੍ਹਾ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ ਉਸੇ ਹੀ ਜਗ੍ਹਾ ਉੱਪਰ ਪ੍ਰਸ਼ਾਸਨ ਵੱਲੋਂ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਦ ਸਥਾਨਕ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਬੀਤੀ ਰਾਤ ਪ੍ਰਸ਼ਾਸਨ ਵੱਲੋਂ ਰਾਸ਼ਨ ਵੰਡਿਆ ਗਿਆ, ਕਿਉਂਕਿ ਜ਼ਰੂਰਤਮੰਦ ਲੋਕਾਂ ਕੋਲ ਕੋਈ ਨਹੀਂ ਪੁੱਜਿਆ।
ਲੋਕਾਂ ਨੇ ਪ੍ਰਸ਼ਾਸਨ ਵੱਲੋਂ ਹੋਮ ਡਿਲੀਵਰੀ ਕੀਤੇ ਜਾਣ ਦੇ ਦਾਅਵੇ ਵੀ ਖੋਖਲੇ ਦੱਸੇ। ਉਥੇ ਹੀ ਜਦੋਂ ਇਸ ਸਬੰਧੀ ਪਠਾਨਕੋਟ ਦੇ ਐਸਡੀਐਮ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਹੈ ਤੇ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਤੇ ਗ਼ਲਤੀ ਕਰਨ ਵਾਲੇ ਨੂੰ ਸਜਾ ਵੀ ਦਿੱਤੀ ਜਾਵੇਗੀ।