ਪਠਾਨਕੋਟ : ਇੱਥੋਂ ਦੇ ਸੈਲੀ ਰੋਡ ਉੱਤੇ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ ਇੱਕ ਟਾਇਰਾਂ ਵਾਲੇ ਗੋਦਾਮ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਸਥਾਨਕ ਲੋਕਾਂ ਨੇ ਦਮਕਲ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ।
ਪਠਾਨਕੋਟ: ਟਾਇਰ ਦੇ ਗੋਦਾਮ ਨੂੰ ਲੱਗੀ ਅੱਗ, 4 ਗੱਡੀਆਂ ਨੇ ਪਾਇਆ ਕਾਬੂ - ਟਾਇਰਾਂ ਵਾਲੇ ਗੋਦਾਮ ਨੂੰ ਅੱਗ
ਪਠਾਨਕੋਟ ਦੇ ਸੈਲੀ ਰੋਡ ਉੱਤੇ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਇੱਕ ਟਾਇਰਾਂ ਵਾਲੇ ਗੋਦਾਮ ਉੱਤੇ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਸਥਾਨਕ ਲੋਕਾਂ ਨੇ ਦਮਕਲ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ।
ਸੂਚਨਾ ਮਿਲਣ ਤੋਂ ਬਾਅਦ ਅੱਗ ਵਾਲੀ ਜਗ੍ਹਾ ਉੱਤੇ ਦਮਕਲ ਵਿਭਾਗ ਦੀਆਂ ਚਾਰ ਗੱਡੀਆਂ ਮੌਕੇ ਉੱਤੇ ਪੁੱਜੀਆ ਅਤੇ ਉਨ੍ਹਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਇਸ ਅੱਗ ਉੱਤੇ ਕਾਬੂ ਪਾਇਆ। ਫਿਲਹਾਲ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।
ਦਮਕਲ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੈਲੀ ਰੋਡ ਉੱਤੇ ਟਾਇਰਾਂ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਉਹ ਮੌਕੇ ਉੱਤੇ ਪੁੱਜੇ। ਉਨ੍ਹਾਂ ਕਿਹਾ ਕਿ 4 ਦਮਕਲ ਵਿਭਾਗ ਦੀਆਂ ਗੱਡੀਆਂ ਦੇ ਨਾਲ ਅੱਗ ਉੱਤੇ ਕਾਬੂ ਤਾਂ ਪਾ ਲਿਆ ਗਿਆ ਹੈ ਪਰ ਅਜੇ ਵੀ ਧੂੰਆਂ ਨਿਕਲ ਰਿਹਾ ਹੈ ਜਿਸ ਦੇ ਚਲਦੇ ਇਹਤਿਆਤ ਦੇ ਤੌਰ ਉੱਤੇ ਪੂਰੀ ਮੁਸ਼ਤੈਦੀ ਦੇ ਨਾਲ ਇਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।