ਪੰਜਾਬ

punjab

ETV Bharat / state

Stubble Burning issue: ਪਰਾਲੀ ਨੂੰ ਅੱਗ ਲਗਾਉਣ ਵਾਲਿਆਂ 'ਤੇ ਸਖ਼ਤ ਪ੍ਰਸ਼ਾਸਨ, ਖੇਤ 'ਚ ਕੰਬਾਇਨ ਚਲਾਉਣ ਦਾ ਵੀ ਬੰਨ੍ਹਿਆ ਸਮਾਂ - Pathankot News

ਪਠਾਨਕੋਟ 'ਚ ਪਰਾਲੀ ਨੂੰ ਲੱਗ ਰਹੀਆਂ ਅੱਗਾਂ ਰੋਕਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸਖ਼ਤ ਮੂਡ 'ਚ ਹੈ। ਜਿਸ 'ਚ ਡੀਸੀ ਵਲੋਂ ਹਦਾਇਤ ਕੀਤੀ ਗਈ ਕਿ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। (Stubble Burning issue)

Stubble Burning issue
Stubble Burning issue

By ETV Bharat Punjabi Team

Published : Oct 11, 2023, 8:15 AM IST

ਡੀਸੀ ਪਠਾਨਕੋਟ ਜਾਣਕਾਰੀ ਦਿੰਦੇ ਹੋਏ

ਪਠਾਨਕੋਟ: ਹਰ ਸਾਲ ਕਿਸਾਨਾਂ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ। ਜਿਸ ਕਾਰਨ ਪ੍ਰਸ਼ਾਸਨ ਵੀ ਕਿਸਾਨਾਂ ਨੂੰ ਜਾਗਰੂਕ ਕਰਦਾ ਹੈ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ। ਇਸ ਵਾਰ ਪਠਾਨਕੋਟ ਵਿੱਚ ਪ੍ਰਸ਼ਾਸਨ ਕਿਸਾਨਾਂ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਸਖ਼ਤ ਕਾਰਵਾਈ ਕਰਨ ਦੇ ਮੂਡ 'ਚ ਹੈ, ਜਿਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। (Stubble Burning issue)

ਪਰਾਲੀ ਨੂੰ ਲੱਗਦੀਆਂ ਅੱਗਾਂ ਖਿਲਾਫ਼ ਸਖ਼ਤੀ: ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸਦੇ ਉਪਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਫਆਈਆਰ ਵੀ ਦਰਜ ਹੋਵੇਗੀ ਅਤੇ ਨਾਲ ਹੀ ਰੈਵੇਨਿਊ ਰਿਕਾਰਡ ਵਿੱਚ ਵੀ ਉਸ ਦੀ ਰੈਡ ਐਂਟਰੀ ਕੀਤੀ ਜਾ ਸਕਦੀ ਹੈ। ਡੀਸੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਕਿਸਾਨ ਮੰਡੀਆਂ ਵਿੱਚ ਗਿੱਲਾ ਝੋਨਾ ਨਾ ਲਿਆਉਣ ਲਈ ਵੀ ਸਖ਼ਤ ਕਦਮ ਚੁੱਕੇ ਗੁਏ ਹਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਝੋਨੇ ਦੀ ਵਾਢੀ ਲਈ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੰਬਾਇਨ ਨਾਲ ਵਾਢੀ ਦਾ ਵੀ ਸਮਾਂ ਨਿਰਧਾਰਿਤ: ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਪੰਜਾਬ ਵਿੱਚ ਸਗੋਂ ਨਾਲ ਲੱਗਦੇ ਹੋਰ ਸੂਬਿਆਂ ਵਿੱਚ ਵੀ ਵਾਤਾਵਰਣ ਨੂੰ ਬਹੁਤ ਨੁਕਸਾਨ ਹੁੰਦਾ ਹੈ, ਜਿਸ ਨਾਲ ਪ੍ਰਦੂਸ਼ਣ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ। ਇਸ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਬਾਈਨ ਚਲਾਉਣ ਦਾ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਗਿਲਾ ਝੋਨਾ ਨਾ ਲਿਆਉਣ ਇਸ ਨਾਲ ਉਨ੍ਹਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈ ਸਕਦਾ ਹੈ।

ABOUT THE AUTHOR

...view details