ਪਠਾਨਕੋਟ: ਖੇਤੀਬਾੜੀ ਅਫਸਰਾਂ ਨੇ ਜ਼ਿਲ੍ਹੇ ਦੇ ਪਿੰਡ ਮਿਰਜ਼ਾਪੁਰ ਵਿਖੇ ਕਿਸਾਨਾਂ ਨੂੰ ਮੱਕੀ ਦੀ ਖੇਤੀ ਕਰਨ ਲਈ ਉਤਸ਼ਾਹਤ ਕੀਤਾ। ਇਸ ਦੌਰਾਨ ਮਹਿਰਾਂ ਨੇ ਕਿਸਾਨਾਂ ਨੂੰ ਰਵਾਇਤੀ ਖੇਤੀ ਦੀ ਬਜਾਏ ਬਦਲਵੀਂ ਖੇਤੀ ਬਾਰੇ ਜਾਗਰੂਕ ਕੀਤਾ।
ਖੇਤੀਬਾੜੀ ਅਫਸਰਾਂ ਨੇ ਕਿਸਾਨਾਂ ਨੂੰ ਬਦਲਵੀਂ ਖੇਤੀ ਅਪਣਾਉਣ ਲਈ ਕੀਤਾ ਉਤਸ਼ਾਹਤ - ਖੇਤੀਬਾੜੀ ਅਫਸਰਾਂ
ਪਠਾਨਕੋਟ 'ਚ ਖੇਤੀਬਾੜੀ ਅਫਸਰਾਂ ਨੇ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹੱਟ ਕੇ ਬਦਲਵੀਂ ਖੇਤੀ ਅਪਣਾਉਣ ਲਈ ਜਾਗਰੂਕ ਕੀਤਾ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੀ ਅਗਵਾਈ ਹੇਠ ਪਠਾਨਕੋਟ ਵਿੱਚ ਮੱਕੀ ਦੀ ਫਸਲ ਨੂੰ ਉਤਸ਼ਾਹਤ ਕਰਨ ਦੀ ਖ਼ਾਸ ਮੁਹਿੰਮ ਚਲਾਈ ਗਈ ਹੈ। ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਮੱਕੀ ਦੀ ਬਿਜਾਈ ਤੋਂ ਲੈ ਕੇ ਸਾਂਭ ਸੰਭਾਲ ਅਤੇ ਮੰਡੀਕਰਣ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕੁੱਝ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਮੱਕੀ ਦੀ ਬਿਜਾਈ ਦਾ ਜਾਇਜ਼ਾ ਵੀ ਲਿਆ ਤੇ ਉਨ੍ਹਾਂ ਨੂੰ ਮੱਕੀ ਦੀ ਸਹੀ ਬਿਜਾਈ ਬਾਰੇ ਜਾਣਕਾਰੀ ਦਿੱਤੀ।
ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਇਸ ਸਮੇਂ 'ਚ ਕਿਸਾਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਸੂਬੇ ਦੇ ਕਿਸਾਨਾਂ ਨੂੰ ਆਰਥਿਕ ਤੰਗੀ ਦੇ ਹਲਾਤਾਂ ਚੋਂ ਕੱਢਣ ਲਈ ਖੇਤੀਬਾੜੀ ਵਿਭਾਗ ਵੱਖ-ਵੱਖ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਦੇ ਲਈ ਵਿਭਾਗ ਵੱਲੋਂ ਕਿਸਾਨਾਂ ਨੂੰ ਰਵਾਇਤੀ ਖੇਤੀ ਦੀ ਬਜਾਏ ਬਦਲਵੀਂ ਖੇਤੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਕਿਸਾਨਾਂ ਨੂੰ ਮੱਕੀ ਦੀ ਫਸਲ ਲਾਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਡਾ. ਅਮਰੀਕ ਨੇ ਕਿਹਾ ਕਿ ਮੱਕੀ ਦੀ ਫਸਲ ਕਿਸਾਨਾਂ ਲਈ ਲਾਭਕਾਰੀ ਹੋ ਸਕਦੀ ਹੈ, ਕਿਉਂਕਿ ਬਜ਼ਾਰ 'ਚ ਮੱਕੀ ਨਾਲ ਬਣੇ ਕਈ ਪ੍ਰੋਡਕਟਸ ਵੇਚੇ ਜਾਂਦੇ ਹਨ ਅਤੇ ਪੂਰਾ ਸਾਲ ਫੂਡ ਬਜ਼ਾਰ 'ਚ ਮੱਕੀ ਦੀ ਡਿਮਾਂਡ ਬਣੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਮੱਕੀ ਦੀਆਂ ਵੱਖ-ਵੱਖ ਕਿਸਮਾਂ ਦੀ ਫਸਲ ਤਿਆਰ ਕਰਕੇ ਵਧੀਆਂ ਮੁਨਾਫਾ ਕਮਾ ਸਕਦੇ ਹਨ। ਉਨ੍ਹਾਂ ਆਖਿਆ ਕਿ ਮੱਕੀ ਦੀ ਫਸਲ ਕਿਸਾਨਾਂ ਲਈ ਚੰਗੀ ਆਮਦਨ ਦਾ ਵਧੀਆਂ ਸਰੋਤ ਬਣ ਸਕਦੀ ਹੈ।