ਪਠਾਨਕੋਟ: ਕੇਂਦਰ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਪੰਜਾਬ ਵਿੱਚ ਮੌਜੂਦਾ ਕਾਂਗਰਸ ਸਰਕਾਰ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਕਾਂਗਰਸ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ।
ਪਠਾਨਕੋਟ: ਕੇਂਦਰ ਸਰਕਾਰ ਵਿਰੁੱਧ ਕਾਂਗਰਸ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ - ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਪਠਾਨਕੋਟ 'ਚ ਕੇਂਦਰ ਸਰਕਾਰ ਵਿਰੁੱਧ ਕਾਂਗਰਸ ਸਰਕਾਰ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ।
ਫ਼ੋਟੋ।
ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਵਿਧਾਇਕ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵਾਅਦਾ ਖਿਲਾਫ਼ੀ ਕਰ ਰਿਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਦਿਨੋ-ਦਿਨ ਵੱਧ ਰਹੇ ਹਨ। ਉਨ੍ਹਾਂ ਦੇਸ਼ ਦੀ ਜਨਤਾ ਨਾਲ ਜੋ ਵੀ ਬਾਅਦੇ ਕੀਤੇ ਹਨ, ਉਹ ਪੂਰੇ ਨਹੀ ਕੀਤੇ।