ਪਠਾਨਕੋਟ: ਸ਼ਹਿਰ ਵਿੱਚ ਵੱਧ ਰਹੇ ਨਾਜਾਇਜ਼ ਕਬਜ਼ੇ ਕਾਰਨ ਲੋਕਾਂ ਨੂੰ ਟ੍ਰੈਫ਼ਿਕ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਜਾਇਜ਼ ਕਬਜ਼ੇ ਕਾਰਨ ਵਾਲੇ ਦੁਕਾਨਦਾਰਾਂ 'ਤੇ ਨਗਰ ਪ੍ਰਸ਼ਾਸਨ ਵੱਲੋਂ ਨਕੇਲ ਕਸਣੀ ਸ਼ੁਰੂ ਕਰ ਦਿੱਤੀ ਗਈ ਹੈ। ਨਗਰ ਨਿਗਮ ਪ੍ਰਸ਼ਾਸਨ ਨੇ ਸ਼ਹਿਰ ਵਿੱਚ 'ਨਾਜਾਇਜ਼ ਕਬਜ਼ੇ ਹਟਾਓ' ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਦੀ ਸ਼ੁਰੂਆਤ ਸ਼ਹਿਰ ਦੇ ਗਾਂਧੀ ਚੌਕ ਤੋਂ ਹੋਈ ਹੈ। ਨਿਗਮ ਨੇ ਚੌਕ ਦੇ ਆਲੇ-ਦੁਆਲੇ ਜਿਹੜੀਆਂ ਦੁਕਾਨਦਾਰਾਂ ਤੇ ਸਬਜ਼ੀਆਂ ਵਾਲਿਆਂ ਨੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਰੇਹੜੀ ਵਾਲਿਆਂ ਨੂੰ ਨਿਗਮ ਵੱਲੋਂ ਪਹਿਲਾ ਹੀ ਨੋਟਿਸ ਜਾਰੀ ਕਰ ਚਿਤਾਵਨੀ ਦੇ ਦਿੱਤੀ ਗਈ ਸੀ। ਨਿਗਮ ਨੇ ਆਪਣੀ ਚਿਤਾਵਨੀ 'ਚ ਕਿਹਾ ਕਿ ਜੇ ਉਨ੍ਹਾਂ ਨੇ ਦੁਕਾਨਾਂ ਦੇ ਬਾਹਰ ਫੜ੍ਹੀਆਂ ਲਗਾਈਆਂ ਤਾਂ ਉਨ੍ਹਾਂ ਦੇ ਚਲਾਨ ਕੱਟੇ ਜਾਣਗੇ ਅਤੇ ਉਨ੍ਹਾਂ ਦਾ ਸਾਮਾਨ ਜ਼ਬਤ ਕੀਤਾ ਜਾਵੇਗਾ।