ਪੰਜਾਬ

punjab

ਪਠਾਨਕੋਟ: ਡੈਮ ਲਈ ਜ਼ਮੀਨਾਂ ਦੇਣ ਵਾਲੇ ਕਿਸਾਨਾਂ ਨੇ ਟਾਵਰ 'ਤੇ ਚੜ੍ਹ ਕੇ ਕੀਤਾ ਸਰਕਾਰ ਦਾ ਵਿਰੋਧ

By

Published : Jul 6, 2020, 3:19 PM IST

ਪਠਾਨਕੋਟ 'ਚ ਰਣਜੀਤ ਸਾਗਰ ਡੈਮ ਲਈ ਕਈ ਕਿਸਾਨਾਂ ਨੇ ਆਪਣੀਆਂ ਜ਼ਮੀਨਾਂ ਸਰਕਾਰ ਨੂੰ ਦਿੱਤੀਆਂ ਸਨ। ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਮੋਬਾਈਲ ਟਾਵਰ 'ਤੇ ਚੜ੍ਹ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਮੋਬਾਈਲ ਟਾਵਰ 'ਤੇ ਚੜ੍ਹ ਕੀਤਾ ਸਰਕਾਰ ਦਾ ਵਿਰੋਧ
ਮੋਬਾਈਲ ਟਾਵਰ 'ਤੇ ਚੜ੍ਹ ਕੀਤਾ ਸਰਕਾਰ ਦਾ ਵਿਰੋਧ

ਪਠਾਨਕੋਟ: ਜ਼ਿਲ੍ਹੇ 'ਚ ਰਣਜੀਤ ਸਾਗਰ ਡੈਮ ਦੀ ਉਸਾਰੀ ਲਈ ਸਥਾਨਕ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਜ਼ਮੀਨਾਂ ਦਿੱਤੀਆਂ ਸਨ। ਪਿਛਲੇ ਲੰਬੇਂ ਸਮੇਂ ਤੋਂ ਅਪਣੀ ਮੰਗਾਂ ਨੂੰ ਲੈ ਕੇ ਇਹ ਕਿਸਾਨ ਸੰਘਰਸ਼ ਕਰ ਰਹੇ ਹਨ। ਔਸਤੀ ਸੰਘਰਸ਼ ਕਮੇਟੀ ਵੱਲੋਂ ਡੈਮ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਮੋਬਾਈਲ ਟਾਵਰ 'ਤੇ ਚੜ੍ਹ ਕੀਤਾ ਸਰਕਾਰ ਦਾ ਵਿਰੋਧ

ਕਿਸਾਨਾਂ ਨੇ ਮੋਬਾਈਲ ਟਾਵਰ 'ਤੇ ਚੜ੍ਹ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ। ਇਸ ਬਾਰੇ ਦੱਸਦੇ ਹੋਏ ਪ੍ਰਦਸ਼ਕਾਰੀ ਆਗੂ ਦਿਆਲ ਸਿੰਘ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਨੂੰ ਬਣੇ ਹੋਏ ਕਈ ਸਾਲ ਬੀਤ ਚੁੱਕੇ ਹਨ। ਜਿਸ ਸਮੇਂ ਡੈਮ ਬਣਨਾ ਸ਼ੁਰੂ ਹੋਇਆ ਸੀ ਉਸ ਸਮੇਂ ਦੀ ਸਰਕਾਰ ਵੱਲੋਂ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਡੈਮ 'ਚ ਆਈਆਂ ਹਨ, ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ। ਕਈ ਸਾਲ ਬੀਤ ਜਾਣ ਤੋਂ ਬਾਅਦ ਅੱਜ ਵੀ 60 ਦੇ ਕਰੀਬ ਲੋਕ ਬੈਰਾਜ ਡੈਮ ਔਸਤੀ, ਨੌਕਰੀ ਲੈਣ ਲਈ ਧੱਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਜ ਭਰੋਸੇ ਦਿੱਤੇ ਜਾਂਦੇ ਹਨ ਤੇ ਵਾਅਦੇ ਕੀਤੇ ਜਾਂਦੇ ਹਨ। ਇਸ ਨੂੰ ਲੈ ਕੇ ਦੋ ਲੋਕ ਮੋਬਾਈਲ ਟਾਵਰ ਉਪਰ ਚੜ੍ਹੇ ਹਨ। ਪ੍ਰਦਰਸ਼ਨਕਾਰੀਆਂ ਨੇ ਡੈਮ ਵਿਭਾਗ ਤੇ ਸਰਕਾਰ ਕੋਲੋਂ ਵਾਅਦੇ ਮੁਤਾਬਕ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਮੋਬਾਈਲ ਟਾਵਰ 'ਤੇ ਚੜ੍ਹ ਕੀਤਾ ਸਰਕਾਰ ਦਾ ਵਿਰੋਧ

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਥਾਂ ਡੈਮ ਵਿਭਾਗ ਵਿੱਚ 50 ਬਾਹਰਲੇ ਲੋਕ ਨੌਕਰੀਆਂ ਕਰ ਰਹੇ ਹਨ। ਜਦਕਿ ਉਸ ਵੇਲੇ ਦੀ ਸਰਕਾਰ ਵੱਲੋਂ ਸਥਾਨਕ ਲੋਕਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਮੰਗਾਂ ਪੂਰੀਆਂ ਨਾ ਹੋਣ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖਣ ਦੀ ਗੱਲ ਆਖੀ ਹੈ।

ABOUT THE AUTHOR

...view details